ਨਹਮਯਾਹ 3

ਯੇਰੂਸ਼ਲੇਮ ਦੇ ਅੱਧੇ ਜ਼ਿਲ੍ਹੇ ਦੇ ਸ਼ਾਸਕ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਆਪਣੀਆਂ ਧੀਆਂ ਦੀ ਮਦਦ ਨਾਲ ਅਗਲੇ ਹਿੱਸੇ ਦੀ ਮੁਰੰਮਤ ਕੀਤੀ।

Nehemiah 3:12 (UKJV) And next unto him repaired Shallum the son of Halohesh, the ruler of the half part of Jerusalem, he and his daughters.

10ਇਸ ਦੇ ਨਾਲ-ਨਾਲ ਹਰੂਮਾਫ਼ ਦੇ ਪੁੱਤਰ ਯਦਾਯਾਹ ਨੇ ਉਸ ਦੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਹਸ਼ਬਨਯਾਹ ਦੇ ਪੁੱਤਰ ਹਤੂਸ਼ ਨੇ ਉਸ ਦੇ ਅੱਗੇ ਮੁਰੰਮਤ ਕੀਤੀ।

11ਹਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਇੱਕ ਹੋਰ ਹਿੱਸੇ ਅਤੇ ਤੰਦੂਰ ਦੇ ਬੁਰਜ ਦੀ ਮੁਰੰਮਤ ਕੀਤੀ।

12ਯੇਰੂਸ਼ਲੇਮ ਦੇ ਅੱਧੇ ਜ਼ਿਲ੍ਹੇ ਦੇ ਸ਼ਾਸਕ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਆਪਣੀਆਂ ਧੀਆਂ ਦੀ ਮਦਦ ਨਾਲ ਅਗਲੇ ਹਿੱਸੇ ਦੀ ਮੁਰੰਮਤ ਕੀਤੀ।

13ਵਾਦੀ ਦੇ ਫਾਟਕ ਦੀ ਮੁਰੰਮਤ ਹਾਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਕੀਤੀ ਅਤੇ ਉਹਨਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।

14ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਥ-ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.