11ਹਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਥ-ਮੋਆਬ ਦੇ ਪੁੱਤਰ ਹਸ਼ੂਬ ਨੇ ਇੱਕ ਹੋਰ ਹਿੱਸੇ ਅਤੇ ਤੰਦੂਰ ਦੇ ਬੁਰਜ ਦੀ ਮੁਰੰਮਤ ਕੀਤੀ।
12ਯੇਰੂਸ਼ਲੇਮ ਦੇ ਅੱਧੇ ਜ਼ਿਲ੍ਹੇ ਦੇ ਸ਼ਾਸਕ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ ਆਪਣੀਆਂ ਧੀਆਂ ਦੀ ਮਦਦ ਨਾਲ ਅਗਲੇ ਹਿੱਸੇ ਦੀ ਮੁਰੰਮਤ ਕੀਤੀ।
13ਵਾਦੀ ਦੇ ਫਾਟਕ ਦੀ ਮੁਰੰਮਤ ਹਾਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਕੀਤੀ ਅਤੇ ਉਹਨਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।
14ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਥ-ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।
15ਚਸ਼ਮੇ ਫਾਟਕ ਨੂੰ ਕਾਲ-ਹੋਜ਼ਾ ਦੇ ਪੁੱਤਰ ਸ਼ੱਲੂਮ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਹਨਾਂ ਪੌੜੀਆਂ ਤੱਕ ਜਿਹੜੀਆਂ ਦਾਵੀਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।