ਨਹਮਯਾਹ 3

ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਥ-ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਵੀਦ ਦੇ ਕਬਰਸਥਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।

Nehemiah 3:16 (UKJV) After him repaired Nehemiah the son of Azbuk, the ruler of the half part of Bethzur, unto the place opposite to the sepulchers of David, and to the pool that was made, and unto the house of the mighty.

14ਕੂੜਾ-ਫਾਟਕ ਦੀ ਮੁਰੰਮਤ ਰਕਾਬ ਦੇ ਪੁੱਤਰ ਮਲਕੀਯਾਹ ਨੇ ਕੀਤੀ ਜੋ ਬੈਥ-ਹੱਕਾਰਮ ਦੇ ਜ਼ਿਲ੍ਹੇ ਦਾ ਹਾਕਮ ਸੀ, ਉਸ ਨੇ ਉਹ ਨੂੰ ਬਣਾਇਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।

15ਚਸ਼ਮੇ ਫਾਟਕ ਨੂੰ ਕਾਲ-ਹੋਜ਼ਾ ਦੇ ਪੁੱਤਰ ਸ਼ੱਲੂਮ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਹਨਾਂ ਪੌੜੀਆਂ ਤੱਕ ਜਿਹੜੀਆਂ ਦਾਵੀਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।

16ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਥ-ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਵੀਦ ਦੇ ਕਬਰਸਥਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।

17ਉਸ ਦੇ ਅੱਗੇ, ਲੇਵੀਆਂ ਦੁਆਰਾ ਬਾਨੀ ਦੇ ਪੁੱਤਰ ਰਹੂਮ ਦੇ ਅਧੀਨ ਮੁਰੰਮਤ ਕੀਤੀ ਗਈ ਸੀ। ਉਸ ਦੇ ਨਾਲ, ਕੇਲਾਹ ਦੇ ਅੱਧੇ ਜ਼ਿਲ੍ਹੇ ਦੇ ਹਾਕਮ ਹਸ਼ਬਯਾਹ ਨੇ ਆਪਣੇ ਜ਼ਿਲ੍ਹੇ ਦੀ ਮੁਰੰਮਤ ਕੀਤੀ।

18ਉਸ ਤੋਂ ਅੱਗੇ, ਕੇਲਾਹ ਦੇ ਦੂਜੇ ਅੱਧੇ ਜ਼ਿਲ੍ਹੇ ਦੇ ਹਾਕਮ, ਹੇਨਾਦਾਦ ਦੇ ਪੁੱਤਰ ਬੱਵਈ ਦੇ ਅਧੀਨ ਉਹਨਾਂ ਦੇ ਸਾਥੀ ਲੇਵੀਆਂ ਦੁਆਰਾ ਮੁਰੰਮਤ ਕੀਤੀ ਗਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.