ਨਹਮਯਾਹ 3

ਉਸ ਦੇ ਅੱਗੇ, ਲੇਵੀਆਂ ਦੁਆਰਾ ਬਾਨੀ ਦੇ ਪੁੱਤਰ ਰਹੂਮ ਦੇ ਅਧੀਨ ਮੁਰੰਮਤ ਕੀਤੀ ਗਈ ਸੀ। ਉਸ ਦੇ ਨਾਲ, ਕੇਲਾਹ ਦੇ ਅੱਧੇ ਜ਼ਿਲ੍ਹੇ ਦੇ ਹਾਕਮ ਹਸ਼ਬਯਾਹ ਨੇ ਆਪਣੇ ਜ਼ਿਲ੍ਹੇ ਦੀ ਮੁਰੰਮਤ ਕੀਤੀ।

Nehemiah 3:17 (UKJV) After him repaired the Levites, Rehum the son of Bani. Next unto him repaired Hashabiah, the ruler of the half part of Keilah, in his part.

15ਚਸ਼ਮੇ ਫਾਟਕ ਨੂੰ ਕਾਲ-ਹੋਜ਼ਾ ਦੇ ਪੁੱਤਰ ਸ਼ੱਲੂਮ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਹਨਾਂ ਪੌੜੀਆਂ ਤੱਕ ਜਿਹੜੀਆਂ ਦਾਵੀਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।

16ਇਸ ਤੋਂ ਅੱਗੇ ਅਜ਼ਬੂਕ ਦੇ ਪੁੱਤਰ ਨਹਮਯਾਹ ਨੇ ਜਿਹੜਾ ਬੈਥ-ਸੂਰ ਦੇ ਅੱਧੇ ਜ਼ਿਲ੍ਹੇ ਦਾ ਹਾਕਮ ਸੀ, ਦਾਵੀਦ ਦੇ ਕਬਰਸਥਾਨ ਦੇ ਸਾਹਮਣੇ ਅਤੇ ਬਣਾਏ ਹੋਏ ਤਲਾਬ ਅਤੇ ਸੂਰਬੀਰਾਂ ਦੇ ਘਰ ਤੱਕ ਮੁਰੰਮਤ ਕੀਤੀ।

17ਉਸ ਦੇ ਅੱਗੇ, ਲੇਵੀਆਂ ਦੁਆਰਾ ਬਾਨੀ ਦੇ ਪੁੱਤਰ ਰਹੂਮ ਦੇ ਅਧੀਨ ਮੁਰੰਮਤ ਕੀਤੀ ਗਈ ਸੀ। ਉਸ ਦੇ ਨਾਲ, ਕੇਲਾਹ ਦੇ ਅੱਧੇ ਜ਼ਿਲ੍ਹੇ ਦੇ ਹਾਕਮ ਹਸ਼ਬਯਾਹ ਨੇ ਆਪਣੇ ਜ਼ਿਲ੍ਹੇ ਦੀ ਮੁਰੰਮਤ ਕੀਤੀ।

18ਉਸ ਤੋਂ ਅੱਗੇ, ਕੇਲਾਹ ਦੇ ਦੂਜੇ ਅੱਧੇ ਜ਼ਿਲ੍ਹੇ ਦੇ ਹਾਕਮ, ਹੇਨਾਦਾਦ ਦੇ ਪੁੱਤਰ ਬੱਵਈ ਦੇ ਅਧੀਨ ਉਹਨਾਂ ਦੇ ਸਾਥੀ ਲੇਵੀਆਂ ਦੁਆਰਾ ਮੁਰੰਮਤ ਕੀਤੀ ਗਈ ਸੀ।

19ਉਸ ਤੋਂ ਅੱਗੇ ਯੇਸ਼ੂਆ ਦੇ ਪੁੱਤਰ ਏਜ਼ਰ ਨੇ ਜਿਹੜਾ ਮਿਸਪਾਹ ਦਾ ਹਾਕਮ ਸੀ, ਉਸ ਨੇ ਦੂਜੇ ਹਿੱਸੇ ਦੀ ਜੋ ਹਥਿਆਰ-ਘਰ ਦੀ ਚੜ੍ਹਾਈ ਤੋਂ ਸ਼ਹਿਰਪਨਾਹ ਦੇ ਸਾਹਮਣੇ ਦੇ ਮੋੜ ਤੱਕ ਹੈ, ਮੁਰੰਮਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.