1ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਹਨਾਂ ਨੇ ਭੇਡ ਫਾਟਕ ਨੂੰ ਬਣਾਇਆ। ਉਹਨਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਹਨਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਅਰਪਣ ਕੀਤਾ।
2ਯਰੀਹੋ ਦੇ ਬੰਦਿਆਂ ਨੇ ਨਾਲ ਲੱਗਦੇ ਹਿੱਸੇ ਨੂੰ ਬਣਾਇਆ ਅਤੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਉਹਨਾਂ ਦੇ ਨਾਲ ਬਣਾਇਆ।
3ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਦੁਆਰਾ ਦੁਬਾਰਾ ਬਣਾਇਆ ਗਿਆ ਸੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।
4ਊਰੀਯਾਹ ਦੇ ਪੁੱਤਰ ਮਰੇਮੋਥ, ਹਕੋਜ਼ ਦੇ ਪੁੱਤਰ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ। ਉਸ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ, ਜੋ ਮਸ਼ੇਜ਼ਬੇਲ ਦਾ ਪੁੱਤਰ ਸੀ, ਨੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਬਾਨਾ ਦੇ ਪੁੱਤਰ ਸਾਦੋਕ ਨੇ ਵੀ ਮੁਰੰਮਤ ਕੀਤੀ।