ਨਹਮਯਾਹ 3

ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਾਰੋਸ਼ ਦੇ ਪੁੱਤਰ ਪਦਾਯਾਹ ਨੇ

Nehemiah 3:25 (UKJV) Palal the son of Uzai, opposite to the turning of the wall, and the tower which lies out from the king's high house, that was by the court of the prison. After him Pedaiah the son of Parosh.

23ਉਹਨਾਂ ਦੇ ਅੱਗੇ, ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਸਾਹਮਣੇ ਮੁਰੰਮਤ ਕੀਤੀ ਅਤੇ ਉਹਨਾਂ ਦੇ ਅੱਗੇ, ਮਾਸੇਯਾਹ ਦੇ ਪੁੱਤਰ ਅਜ਼ਰਯਾਹ, ਹਨਾਨਿਯਾਹ ਦੇ ਪੁੱਤਰ ਨੇ ਆਪਣੇ ਘਰ ਦੇ ਆਲੇ-ਦੁਆਲੇ ਦੀ ਮੁਰੰਮਤ ਕੀਤੀ।

24ਉਸ ਤੋਂ ਅੱਗੇ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਕੌਣ ਅਤੇ ਕੋਨੇ ਤੱਕ ਇੱਕ ਹੋਰ ਹਿੱਸੇ ਦੀ ਮੁਰੰਮਤ ਕੀਤੀ,

25ਫਿਰ ਊਜ਼ਈ ਦੇ ਪੁੱਤਰ ਪਲਾਲ ਨੇ ਉਸੇ ਮੋੜ ਤੋਂ ਲੈ ਕੇ ਉਸ ਬੁਰਜ ਦੇ ਸਾਹਮਣੇ ਤੱਕ ਜੋ ਰਾਜਾ ਦੇ ਉੱਪਰਲੇ ਮਹਿਲ ਦੇ ਸਾਹਮਣਿਓਂ ਨਿੱਕਲਦਾ ਸੀ, ਜਿਹੜਾ ਕੈਦਖ਼ਾਨੇ ਦੇ ਵਿਹੜੇ ਦੇ ਨਾਲ ਸੀ, ਮੁਰੰਮਤ ਕੀਤੀ। ਉਸ ਤੋਂ ਬਾਅਦ ਪਾਰੋਸ਼ ਦੇ ਪੁੱਤਰ ਪਦਾਯਾਹ ਨੇ

26ਅਤੇ ਓਫੇਲ ਦੀ ਪਹਾੜੀ ਉੱਤੇ ਰਹਿੰਦੇ ਭਵਨ ਦੇ ਸੇਵਕਾਂ ਨੇ ਪੂਰਬ ਵੱਲ ਜਲ-ਫਾਟਕ ਦੇ ਸਾਹਮਣੇ ਇੱਕ ਬਿੰਦੂ ਤੱਕ ਮੁਰੰਮਤ ਕੀਤੀ।

27ਉਹਨਾਂ ਤੋਂ ਅੱਗੇ ਤਕੋਈਆਂ ਨੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ, ਜਿਹੜਾ ਬਾਹਰ ਨਿੱਕਲੇ ਹੋਏ ਉਸ ਵੱਡੇ ਬੁਰਜ ਦੇ ਸਾਹਮਣੇ ਤੋਂ ਓਫੇਲ ਦੀ ਕੰਧ ਤੱਕ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.