ਨਹਮਯਾਹ 3

ਊਰੀਯਾਹ ਦੇ ਪੁੱਤਰ ਮਰੇਮੋਥ, ਹਕੋਜ਼ ਦੇ ਪੁੱਤਰ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ। ਉਸ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ, ਜੋ ਮਸ਼ੇਜ਼ਬੇਲ ਦਾ ਪੁੱਤਰ ਸੀ, ਨੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਬਾਨਾ ਦੇ ਪੁੱਤਰ ਸਾਦੋਕ ਨੇ ਵੀ ਮੁਰੰਮਤ ਕੀਤੀ।

Nehemiah 3:4 (UKJV) And next unto them repaired Meremoth the son of Urijah, the son of Koz. And next unto them repaired Meshullam the son of Berechiah, the son of Meshezabeel. And next unto them repaired Zadok the son of Baana.

2ਯਰੀਹੋ ਦੇ ਬੰਦਿਆਂ ਨੇ ਨਾਲ ਲੱਗਦੇ ਹਿੱਸੇ ਨੂੰ ਬਣਾਇਆ ਅਤੇ ਇਮਰੀ ਦੇ ਪੁੱਤਰ ਜ਼ੱਕੂਰ ਨੇ ਉਹਨਾਂ ਦੇ ਨਾਲ ਬਣਾਇਆ।

3ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਦੁਆਰਾ ਦੁਬਾਰਾ ਬਣਾਇਆ ਗਿਆ ਸੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।

4ਊਰੀਯਾਹ ਦੇ ਪੁੱਤਰ ਮਰੇਮੋਥ, ਹਕੋਜ਼ ਦੇ ਪੁੱਤਰ ਨੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ। ਉਸ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ, ਜੋ ਮਸ਼ੇਜ਼ਬੇਲ ਦਾ ਪੁੱਤਰ ਸੀ, ਨੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਬਾਨਾ ਦੇ ਪੁੱਤਰ ਸਾਦੋਕ ਨੇ ਵੀ ਮੁਰੰਮਤ ਕੀਤੀ।

5ਅਗਲੇ ਹਿੱਸੇ ਦੀ ਮੁਰੰਮਤ ਤਕੋਆ ਦੇ ਆਦਮੀਆਂ ਦੁਆਰਾ ਕੀਤੀ ਗਈ ਸੀ, ਪਰ ਉਹਨਾਂ ਦੇ ਸਰਦਾਰਾਂ ਨੇ ਆਪਣੇ ਸੁਆਮੀਆਂ ਦੀ ਸੇਵਾ ਲਈ ਆਪਣੇ ਸਿਰ ਨਾ ਝੁਕਾਏ।

6ਯਸ਼ਨਾਹਬ ਫਾਟਕ ਦੀ ਮੁਰੰਮਤ ਪਾਸੇਹ ਦੇ ਪੁੱਤਰ ਯੋਯਾਦਾ ਅਤੇ ਬਸੋਦਯਾਹ ਦੇ ਪੁੱਤਰ ਮਸ਼ੁੱਲਾਮ ਨੇ ਕੀਤੀ। ਉਹਨਾਂ ਨੇ ਉਸ ਦੀਆਂ ਕੜੀਆਂ ਲਗਾਈਆਂ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.