ਨਹਮਯਾਹ 4

ਜਦੋਂ ਸਨਬੱਲਟ ਨੇ ਸੁਣਿਆ ਕਿ ਅਸੀਂ ਕੰਧ ਨੂੰ ਦੁਬਾਰਾ ਬਣਾ ਰਹੇ ਹਾਂ, ਤਾਂ ਉਹ ਗੁੱਸੇ ਵਿੱਚ ਆ ਗਿਆ ਅਤੇ ਬਹੁਤ ਗੁੱਸੇ ਹੋਇਆ। ਉਸ ਨੇ ਯਹੂਦੀਆਂ ਦਾ ਮਜ਼ਾਕ ਉਡਾਇਆ,

Nehemiah 4:1 (UKJV) But it came to pass, that when Sanballat heard that we built the wall, he was angry, and took great indignation, and mocked the Jews.

1ਜਦੋਂ ਸਨਬੱਲਟ ਨੇ ਸੁਣਿਆ ਕਿ ਅਸੀਂ ਕੰਧ ਨੂੰ ਦੁਬਾਰਾ ਬਣਾ ਰਹੇ ਹਾਂ, ਤਾਂ ਉਹ ਗੁੱਸੇ ਵਿੱਚ ਆ ਗਿਆ ਅਤੇ ਬਹੁਤ ਗੁੱਸੇ ਹੋਇਆ। ਉਸ ਨੇ ਯਹੂਦੀਆਂ ਦਾ ਮਜ਼ਾਕ ਉਡਾਇਆ,

2ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”

3ਫਿਰ ਤੋਬਿਆਹ ਅੰਮੋਨੀ ਨੇ ਜੋ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.