9ਪਰ ਅਸੀਂ ਆਪਣੇ ਪਰਮੇਸ਼ਵਰ ਅੱਗੇ ਪ੍ਰਾਰਥਨਾਂ ਕੀਤੀ ਅਤੇ ਇਸ ਖਤਰੇ ਨੂੰ ਪੂਰਾ ਕਰਨ ਲਈ ਦਿਨ ਰਾਤ ਪਹਿਰੇਦਾਰ ਤਾਇਨਾਤ ਕੀਤੇ।
10ਇਸ ਦੌਰਾਨ, ਯਹੂਦਾਹ ਦੇ ਲੋਕਾਂ ਨੇ ਕਿਹਾ, “ਮਜ਼ਦੂਰਾਂ ਦਾ ਬਲ ਘੱਟਦਾ ਜਾਂਦਾ ਹੈ, ਅਤੇ ਇੱਥੇ ਇੰਨਾ ਮਲਬਾ ਹੈ ਕਿ ਅਸੀਂ ਕੰਧ ਨੂੰ ਦੁਬਾਰਾ ਨਹੀਂ ਬਣਾ ਸਕਦੇ।”
11ਅਤੇ ਸਾਡੇ ਦੁਸ਼ਮਣਾਂ ਨੇ ਕਿਹਾ, “ਇਸ ਤੋਂ ਪਹਿਲਾਂ ਕਿ ਉਹ ਇਹ ਜਾਣ ਲੈਣ ਜਾਂ ਸਾਨੂੰ ਵੇਖਣ, ਅਸੀਂ ਉਹਨਾਂ ਦੇ ਵਿਚਕਾਰ ਹੋਵਾਂਗੇ ਅਤੇ ਉਹਨਾਂ ਨੂੰ ਮਾਰ ਦੇਵਾਂਗੇ ਅਤੇ ਕੰਮ ਨੂੰ ਖਤਮ ਕਰ ਦੇਵਾਂਗੇ।”
12ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਹਨਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਹਨਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, “ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।”
13ਇਸ ਕਰਕੇ ਮੈਂ ਲੋਕਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।