10ਇਸ ਦੌਰਾਨ, ਯਹੂਦਾਹ ਦੇ ਲੋਕਾਂ ਨੇ ਕਿਹਾ, “ਮਜ਼ਦੂਰਾਂ ਦਾ ਬਲ ਘੱਟਦਾ ਜਾਂਦਾ ਹੈ, ਅਤੇ ਇੱਥੇ ਇੰਨਾ ਮਲਬਾ ਹੈ ਕਿ ਅਸੀਂ ਕੰਧ ਨੂੰ ਦੁਬਾਰਾ ਨਹੀਂ ਬਣਾ ਸਕਦੇ।”
11ਅਤੇ ਸਾਡੇ ਦੁਸ਼ਮਣਾਂ ਨੇ ਕਿਹਾ, “ਇਸ ਤੋਂ ਪਹਿਲਾਂ ਕਿ ਉਹ ਇਹ ਜਾਣ ਲੈਣ ਜਾਂ ਸਾਨੂੰ ਵੇਖਣ, ਅਸੀਂ ਉਹਨਾਂ ਦੇ ਵਿਚਕਾਰ ਹੋਵਾਂਗੇ ਅਤੇ ਉਹਨਾਂ ਨੂੰ ਮਾਰ ਦੇਵਾਂਗੇ ਅਤੇ ਕੰਮ ਨੂੰ ਖਤਮ ਕਰ ਦੇਵਾਂਗੇ।”
12ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਹਨਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਹਨਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, “ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।”
13ਇਸ ਕਰਕੇ ਮੈਂ ਲੋਕਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।
14ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਹਨਾਂ ਤੋਂ ਨਾ ਡਰੋ, ਯਾਹਵੇਹ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ।”