ਨਹਮਯਾਹ 4

ਇਸ ਕਰਕੇ ਮੈਂ ਲੋਕਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।

Nehemiah 4:13 (UKJV) Therefore set I in the lower places behind the wall, and on the higher places, I even set the people after their families with their swords, their spears, and their bows.

11ਅਤੇ ਸਾਡੇ ਦੁਸ਼ਮਣਾਂ ਨੇ ਕਿਹਾ, “ਇਸ ਤੋਂ ਪਹਿਲਾਂ ਕਿ ਉਹ ਇਹ ਜਾਣ ਲੈਣ ਜਾਂ ਸਾਨੂੰ ਵੇਖਣ, ਅਸੀਂ ਉਹਨਾਂ ਦੇ ਵਿਚਕਾਰ ਹੋਵਾਂਗੇ ਅਤੇ ਉਹਨਾਂ ਨੂੰ ਮਾਰ ਦੇਵਾਂਗੇ ਅਤੇ ਕੰਮ ਨੂੰ ਖਤਮ ਕਰ ਦੇਵਾਂਗੇ।”

12ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਹਨਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਹਨਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, “ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।”

13ਇਸ ਕਰਕੇ ਮੈਂ ਲੋਕਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।

14ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਹਨਾਂ ਤੋਂ ਨਾ ਡਰੋ, ਯਾਹਵੇਹ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ।”

15ਜਦੋਂ ਸਾਡੇ ਦੁਸ਼ਮਣਾਂ ਨੇ ਸੁਣਿਆ ਕਿ ਅਸੀਂ ਉਹਨਾਂ ਦੀ ਸਾਜ਼ਿਸ਼ ਤੋਂ ਜਾਣੂ ਸੀ ਅਤੇ ਪਰਮੇਸ਼ਵਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ, ਤਾਂ ਅਸੀਂ ਸਾਰੇ ਆਪਣੇ-ਆਪਣੇ ਕੰਮ ਲਈ ਕੰਧ ਵੱਲ ਵਾਪਸ ਮੁੜ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.