ਨਹਮਯਾਹ 4

ਜਦੋਂ ਸਾਡੇ ਦੁਸ਼ਮਣਾਂ ਨੇ ਸੁਣਿਆ ਕਿ ਅਸੀਂ ਉਹਨਾਂ ਦੀ ਸਾਜ਼ਿਸ਼ ਤੋਂ ਜਾਣੂ ਸੀ ਅਤੇ ਪਰਮੇਸ਼ਵਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ, ਤਾਂ ਅਸੀਂ ਸਾਰੇ ਆਪਣੇ-ਆਪਣੇ ਕੰਮ ਲਈ ਕੰਧ ਵੱਲ ਵਾਪਸ ਮੁੜ ਗਏ।

Nehemiah 4:15 (UKJV) And it came to pass, when our enemies heard that it was known unto us, and God had brought their counsel to nothing, that we returned all of us to the wall, every one unto his work.

13ਇਸ ਕਰਕੇ ਮੈਂ ਲੋਕਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।

14ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਹਨਾਂ ਤੋਂ ਨਾ ਡਰੋ, ਯਾਹਵੇਹ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ।”

15ਜਦੋਂ ਸਾਡੇ ਦੁਸ਼ਮਣਾਂ ਨੇ ਸੁਣਿਆ ਕਿ ਅਸੀਂ ਉਹਨਾਂ ਦੀ ਸਾਜ਼ਿਸ਼ ਤੋਂ ਜਾਣੂ ਸੀ ਅਤੇ ਪਰਮੇਸ਼ਵਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ, ਤਾਂ ਅਸੀਂ ਸਾਰੇ ਆਪਣੇ-ਆਪਣੇ ਕੰਮ ਲਈ ਕੰਧ ਵੱਲ ਵਾਪਸ ਮੁੜ ਗਏ।

16ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲ਼ਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ,

17ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.