16ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲ਼ਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ,
17ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
18ਅਤੇ ਹਰ ਇੱਕ ਬਣਾਉਣ ਵਾਲੇ ਨੇ ਆਪਣੀ ਤਲਵਾਰ ਆਪਣੇ ਨਾਲ ਬੰਨ੍ਹੀ ਹੋਈ ਸੀ ਜਦੋਂ ਉਹ ਕੰਮ ਕਰਦਾ ਸੀ। ਪਰ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਕੋਲ ਰਹਿੰਦਾ ਸੀ।
19ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ-ਦੂਜੇ ਤੋਂ ਦੂਰ ਹਾਂ।
20ਜਿੱਥੇ ਵੀ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣਦੇ ਹੋ, ਉੱਥੇ ਸਾਡੇ ਨਾਲ ਜੁੜੋ। ਸਾਡਾ ਪਰਮੇਸ਼ਵਰ ਸਾਡੇ ਲਈ ਲੜੇਗਾ!”