ਨਹਮਯਾਹ 4

ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ-ਦੂਜੇ ਤੋਂ ਦੂਰ ਹਾਂ।

Nehemiah 4:19 (UKJV) And I said unto the nobles, and to the rulers, and to the rest of the people, The work is great and large, and we are separated upon the wall, one far from another.

17ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,

18ਅਤੇ ਹਰ ਇੱਕ ਬਣਾਉਣ ਵਾਲੇ ਨੇ ਆਪਣੀ ਤਲਵਾਰ ਆਪਣੇ ਨਾਲ ਬੰਨ੍ਹੀ ਹੋਈ ਸੀ ਜਦੋਂ ਉਹ ਕੰਮ ਕਰਦਾ ਸੀ। ਪਰ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਕੋਲ ਰਹਿੰਦਾ ਸੀ।

19ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ-ਦੂਜੇ ਤੋਂ ਦੂਰ ਹਾਂ।

20ਜਿੱਥੇ ਵੀ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣਦੇ ਹੋ, ਉੱਥੇ ਸਾਡੇ ਨਾਲ ਜੁੜੋ। ਸਾਡਾ ਪਰਮੇਸ਼ਵਰ ਸਾਡੇ ਲਈ ਲੜੇਗਾ!”

21ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.