ਨਹਮਯਾਹ 4

ਫਿਰ ਤੋਬਿਆਹ ਅੰਮੋਨੀ ਨੇ ਜੋ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”

Nehemiah 4:3 (UKJV) Now Tobiah the Ammonite was by him, and he said, Even that which they build, if a fox go up, he shall even break down their stone wall.

1ਜਦੋਂ ਸਨਬੱਲਟ ਨੇ ਸੁਣਿਆ ਕਿ ਅਸੀਂ ਕੰਧ ਨੂੰ ਦੁਬਾਰਾ ਬਣਾ ਰਹੇ ਹਾਂ, ਤਾਂ ਉਹ ਗੁੱਸੇ ਵਿੱਚ ਆ ਗਿਆ ਅਤੇ ਬਹੁਤ ਗੁੱਸੇ ਹੋਇਆ। ਉਸ ਨੇ ਯਹੂਦੀਆਂ ਦਾ ਮਜ਼ਾਕ ਉਡਾਇਆ,

2ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”

3ਫਿਰ ਤੋਬਿਆਹ ਅੰਮੋਨੀ ਨੇ ਜੋ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”

4ਹੇ ਸਾਡੇ ਪਰਮੇਸ਼ਵਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਹਨਾਂ ਦੀ ਇਸ ਨਿੰਦਿਆ ਨੂੰ ਮੁੜ ਉਹਨਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਹਨਾਂ ਨੂੰ ਲੁੱਟ ਦਾ ਮਾਲ ਬਣਾ ਦੇ।

5ਉਹਨਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਹਨਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਹਨਾਂ ਨੇ ਤੇਰੇ ਕ੍ਰੋਧ ਨੂੰ ਕਾਰੀਗਰਾਂ ਦੇ ਅੱਗੇ ਭੜਕਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.