ਨਹਮਯਾਹ 4

ਪਰ ਜਦੋਂ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦ ਦੇ ਲੋਕਾਂ ਨੇ ਸੁਣਿਆ ਕਿ ਯੇਰੂਸ਼ਲੇਮ ਦੀਆਂ ਕੰਧਾਂ ਦੀ ਮੁਰੰਮਤ ਦਾ ਕੰਮ ਅੱਗੇ ਵਧਿਆ ਹੈ ਅਤੇ ਦਰਾਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਤਾਂ ਉਹ ਬਹੁਤ ਗੁੱਸੇ ਹੋ ਗਏ।

Nehemiah 4:7 (UKJV) But it came to pass, that when Sanballat, and Tobiah, and the Arabians, and the Ammonites, and the Ashdodites, heard that the walls of Jerusalem were made up, and that the breaches began to be stopped, then they were very angry,

5ਉਹਨਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਹਨਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਹਨਾਂ ਨੇ ਤੇਰੇ ਕ੍ਰੋਧ ਨੂੰ ਕਾਰੀਗਰਾਂ ਦੇ ਅੱਗੇ ਭੜਕਾਇਆ ਹੈ।

6ਇਸ ਲਈ ਅਸੀਂ ਕੰਧ ਨੂੰ ਉਦੋਂ ਤੱਕ ਦੁਬਾਰਾ ਬਣਾਇਆ ਜਦੋਂ ਤੱਕ ਕਿ ਇਹ ਅੱਧੀ ਉਚਾਈ ਤੱਕ ਨਾ ਪਹੁੰਚ ਗਈ, ਕਿਉਂਕਿ ਲੋਕਾਂ ਨੇ ਆਪਣੇ ਪੂਰੇ ਦਿਲ ਨਾਲ ਕੰਮ ਕੀਤਾ ਸੀ।

7ਪਰ ਜਦੋਂ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦ ਦੇ ਲੋਕਾਂ ਨੇ ਸੁਣਿਆ ਕਿ ਯੇਰੂਸ਼ਲੇਮ ਦੀਆਂ ਕੰਧਾਂ ਦੀ ਮੁਰੰਮਤ ਦਾ ਕੰਮ ਅੱਗੇ ਵਧਿਆ ਹੈ ਅਤੇ ਦਰਾਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਤਾਂ ਉਹ ਬਹੁਤ ਗੁੱਸੇ ਹੋ ਗਏ।

8ਉਹਨਾਂ ਸਾਰਿਆਂ ਨੇ ਇਕੱਠੇ ਹੋ ਕੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਅਤੇ ਉਸ ਦੇ ਵਿਰੁੱਧ ਮੁਸੀਬਤ ਪੈਦਾ ਕਰਨ ਦੀ ਯੋਜਨਾ ਬਣਾਈ।

9ਪਰ ਅਸੀਂ ਆਪਣੇ ਪਰਮੇਸ਼ਵਰ ਅੱਗੇ ਪ੍ਰਾਰਥਨਾਂ ਕੀਤੀ ਅਤੇ ਇਸ ਖਤਰੇ ਨੂੰ ਪੂਰਾ ਕਰਨ ਲਈ ਦਿਨ ਰਾਤ ਪਹਿਰੇਦਾਰ ਤਾਇਨਾਤ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.