ਨਹਮਯਾਹ 4

ਉਹਨਾਂ ਸਾਰਿਆਂ ਨੇ ਇਕੱਠੇ ਹੋ ਕੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਅਤੇ ਉਸ ਦੇ ਵਿਰੁੱਧ ਮੁਸੀਬਤ ਪੈਦਾ ਕਰਨ ਦੀ ਯੋਜਨਾ ਬਣਾਈ।

Nehemiah 4:8 (UKJV) And conspired all of them together to come and to fight against Jerusalem, and to hinder it.

6ਇਸ ਲਈ ਅਸੀਂ ਕੰਧ ਨੂੰ ਉਦੋਂ ਤੱਕ ਦੁਬਾਰਾ ਬਣਾਇਆ ਜਦੋਂ ਤੱਕ ਕਿ ਇਹ ਅੱਧੀ ਉਚਾਈ ਤੱਕ ਨਾ ਪਹੁੰਚ ਗਈ, ਕਿਉਂਕਿ ਲੋਕਾਂ ਨੇ ਆਪਣੇ ਪੂਰੇ ਦਿਲ ਨਾਲ ਕੰਮ ਕੀਤਾ ਸੀ।

7ਪਰ ਜਦੋਂ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦ ਦੇ ਲੋਕਾਂ ਨੇ ਸੁਣਿਆ ਕਿ ਯੇਰੂਸ਼ਲੇਮ ਦੀਆਂ ਕੰਧਾਂ ਦੀ ਮੁਰੰਮਤ ਦਾ ਕੰਮ ਅੱਗੇ ਵਧਿਆ ਹੈ ਅਤੇ ਦਰਾਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਤਾਂ ਉਹ ਬਹੁਤ ਗੁੱਸੇ ਹੋ ਗਏ।

8ਉਹਨਾਂ ਸਾਰਿਆਂ ਨੇ ਇਕੱਠੇ ਹੋ ਕੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਅਤੇ ਉਸ ਦੇ ਵਿਰੁੱਧ ਮੁਸੀਬਤ ਪੈਦਾ ਕਰਨ ਦੀ ਯੋਜਨਾ ਬਣਾਈ।

9ਪਰ ਅਸੀਂ ਆਪਣੇ ਪਰਮੇਸ਼ਵਰ ਅੱਗੇ ਪ੍ਰਾਰਥਨਾਂ ਕੀਤੀ ਅਤੇ ਇਸ ਖਤਰੇ ਨੂੰ ਪੂਰਾ ਕਰਨ ਲਈ ਦਿਨ ਰਾਤ ਪਹਿਰੇਦਾਰ ਤਾਇਨਾਤ ਕੀਤੇ।

10ਇਸ ਦੌਰਾਨ, ਯਹੂਦਾਹ ਦੇ ਲੋਕਾਂ ਨੇ ਕਿਹਾ, “ਮਜ਼ਦੂਰਾਂ ਦਾ ਬਲ ਘੱਟਦਾ ਜਾਂਦਾ ਹੈ, ਅਤੇ ਇੱਥੇ ਇੰਨਾ ਮਲਬਾ ਹੈ ਕਿ ਅਸੀਂ ਕੰਧ ਨੂੰ ਦੁਬਾਰਾ ਨਹੀਂ ਬਣਾ ਸਕਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.