ਨਹਮਯਾਹ 6

ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਬਾਰੇ ਇਹ ਘੋਸ਼ਣਾ ਕਰਨ ਲਈ ਨਬੀ ਵੀ ਨਿਯੁਕਤ ਕੀਤੇ ਹਨ, ‘ਯਹੂਦਾਹ ਵਿੱਚ ਇੱਕ ਰਾਜਾ ਹੈ!’ ਹੁਣ ਇਹ ਖ਼ਬਰ ਰਾਜੇ ਨੂੰ ਵਾਪਸ ਮਿਲ ਜਾਵੇਗੀ। ਇਸ ਲਈ ਹੁਣ ਆਓ, ਅਸੀਂ ਆਪਸ ਵਿੱਚ ਸਲਾਹ ਕਰੀਏ।”

Nehemiah 6:7 (UKJV) And you have also appointed prophets to preach of you at Jerusalem, saying, There is a king in Judah: and now shall it be reported to the king according to these words. Come now therefore, and let us take counsel together.

5ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ:

6ਜਿਸ ਦੇ ਵਿੱਚ ਲਿਖਿਆ ਹੋਇਆ ਸੀ “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗੇਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਕੰਧ ਨੂੰ ਬਣਾਉਂਦਾ ਹੈ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਹਨਾਂ ਦਾ ਰਾਜਾ ਬਣਨਾ ਚਾਹੁੰਦਾ ਹੈ

7ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਬਾਰੇ ਇਹ ਘੋਸ਼ਣਾ ਕਰਨ ਲਈ ਨਬੀ ਵੀ ਨਿਯੁਕਤ ਕੀਤੇ ਹਨ, ‘ਯਹੂਦਾਹ ਵਿੱਚ ਇੱਕ ਰਾਜਾ ਹੈ!’ ਹੁਣ ਇਹ ਖ਼ਬਰ ਰਾਜੇ ਨੂੰ ਵਾਪਸ ਮਿਲ ਜਾਵੇਗੀ। ਇਸ ਲਈ ਹੁਣ ਆਓ, ਅਸੀਂ ਆਪਸ ਵਿੱਚ ਸਲਾਹ ਕਰੀਏ।”

8ਜਿਵੇਂ ਤੂੰ ਕਿਹਾ ਹੈ: “ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ।”

9ਉਹ ਸਾਰੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਇਹ ਸੋਚ ਕੇ, “ਉਹਨਾਂ ਦੇ ਹੱਥ ਕੰਮ ਲਈ ਬਹੁਤ ਕਮਜ਼ੋਰ ਹੋ ਜਾਣਗੇ, ਅਤੇ ਇਹ ਪੂਰਾ ਨਹੀਂ ਹੋਵੇਗਾ।” ਪਰ ਮੈਂ ਪ੍ਰਾਰਥਨਾ ਕੀਤੀ, “ਹੁਣ ਮੇਰੇ ਹੱਥ ਮਜ਼ਬੂਤ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.