ਨਹਮਯਾਹ 8

ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਹਨਾਂ ਨੇ ਅਜ਼ਰਾ ਬਿਵਸਥਾ ਦੇ ਸਿਖਾਉਣ ਵਾਲੇ ਨੂੰ ਕਿਹਾ ਕਿ ਮੋਸ਼ੇਹ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਾਹਵੇਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।

Nehemiah 8:1 (UKJV) And all the people gathered themselves together as one man into the street that was before the water gate; and they spoke unto Ezra the scribe to bring the book of the law of Moses, which the LORD had commanded to Israel.

1ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਹਨਾਂ ਨੇ ਅਜ਼ਰਾ ਬਿਵਸਥਾ ਦੇ ਸਿਖਾਉਣ ਵਾਲੇ ਨੂੰ ਕਿਹਾ ਕਿ ਮੋਸ਼ੇਹ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਾਹਵੇਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।

2ਇਸ ਲਈ ਸੱਤਵੇਂ ਮਹੀਨੇ ਦੇ ਪਹਿਲੇ ਦਿਨ ਅਜ਼ਰਾ ਜਾਜਕ ਨੇ ਭਾਵੇਂ ਆਦਮੀ ਭਾਵੇਂ ਔਰਤਾਂ ਸਗੋਂ ਹੋਰ ਵੀ ਸਾਰੇ ਜੋ ਉਸ ਨੂੰ ਸਮਝ ਸਕਦੇ ਸਨ ਉਹਨਾਂ ਸਾਹਮਣੇ ਬਿਵਸਥਾ ਲਿਆਂਦੀ।

3ਉਸ ਨੇ ਇਸ ਨੂੰ ਸਵੇਰ ਤੋਂ ਦੁਪਹਿਰ ਤੱਕ ਉੱਚੀ ਆਵਾਜ਼ ਵਿੱਚ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਪੜ੍ਹਿਆ ਅਤੇ ਆਦਮੀਆਂ, ਔਰਤਾਂ ਅਤੇ ਹੋਰ ਜੋ ਸਮਝ ਸਕਦੇ ਸਨ ਅਤੇ ਸਾਰੇ ਲੋਕਾਂ ਨੇ ਬਿਵਸਥਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.