ਨਹਮਯਾਹ 8

ਨਹਮਯਾਹ ਨੇ ਕਿਹਾ, “ਜਾਓ ਅਤੇ ਵਧੀਆ ਭੋਜਨ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਆਨੰਦ ਮਾਣੋ ਅਤੇ ਕੁਝ ਉਹਨਾਂ ਨੂੰ ਭੇਜੋ ਜਿਨ੍ਹਾਂ ਕੋਲ ਕੁਝ ਵੀ ਤਿਆਰ ਨਹੀਂ ਹੈ। ਇਹ ਦਿਨ ਸਾਡੇ ਯਾਹਵੇਹ ਲਈ ਪਵਿੱਤਰ ਹੈ। ਉਦਾਸ ਨਾ ਹੋਵੋ, ਕਿਉਂਕਿ ਯਾਹਵੇਹ ਦੀ ਖੁਸ਼ੀ ਤੁਹਾਡੀ ਤਾਕਤ ਹੈ।”

Nehemiah 8:10 (UKJV) Then he said unto them, Go your way, eat the fat, and drink the sweet, and send portions unto them for whom nothing is prepared: for this day is holy unto our LORD: neither be all of you sorry; for the joy of the LORD is your strength.

8ਉਹ ਪਰਮੇਸ਼ਵਰ ਦੀ ਬਿਵਸਥਾ ਦੀ ਪੋਥੀ ਵਿੱਚੋਂ ਪੜ੍ਹਦੇ ਹਨ, ਇਸ ਨੂੰ ਸਪਸ਼ਟ ਕਰਦੇ ਹਨ ਅਤੇ ਇਸਦਾ ਅਰਥ ਸਮਝਾਉਂਦੇ ਹਨ ਤਾਂ ਜੋ ਲੋਕ ਸਮਝ ਸਕਣ ਜੋ ਕੀ ਪੜ੍ਹਿਆ ਜਾ ਰਿਹਾ ਹੈ।

9ਤਦ ਨਹਮਯਾਹ ਰਾਜਪਾਲ, ਅਜ਼ਰਾ ਜਾਜਕ ਅਤੇ ਨੇਮ ਦੇ ਉਪਦੇਸ਼ਕ ਅਤੇ ਲੇਵੀਆਂ ਨੇ ਜੋ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ, ਉਹਨਾਂ ਸਾਰਿਆਂ ਨੂੰ ਆਖਿਆ, “ਅੱਜ ਦਾ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਪਵਿੱਤਰ ਹੈ। ਸੋਗ ਨਾ ਕਰੋ ਅਤੇ ਨਾ ਰੋਵੋ।” ਕਿਉਂਕਿ ਸਾਰੇ ਲੋਕ ਬਿਵਸਥਾ ਦੀਆਂ ਗੱਲਾਂ ਸੁਣ ਕੇ ਰੋ ਰਹੇ ਸਨ।

10ਨਹਮਯਾਹ ਨੇ ਕਿਹਾ, “ਜਾਓ ਅਤੇ ਵਧੀਆ ਭੋਜਨ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਆਨੰਦ ਮਾਣੋ ਅਤੇ ਕੁਝ ਉਹਨਾਂ ਨੂੰ ਭੇਜੋ ਜਿਨ੍ਹਾਂ ਕੋਲ ਕੁਝ ਵੀ ਤਿਆਰ ਨਹੀਂ ਹੈ। ਇਹ ਦਿਨ ਸਾਡੇ ਯਾਹਵੇਹ ਲਈ ਪਵਿੱਤਰ ਹੈ। ਉਦਾਸ ਨਾ ਹੋਵੋ, ਕਿਉਂਕਿ ਯਾਹਵੇਹ ਦੀ ਖੁਸ਼ੀ ਤੁਹਾਡੀ ਤਾਕਤ ਹੈ।”

11ਲੇਵੀਆਂ ਨੇ ਸਾਰੇ ਲੋਕਾਂ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ, ਕਿਉਂਕਿ ਇਹ ਪਵਿੱਤਰ ਦਿਨ ਹੈ। ਉਦਾਸ ਨਾ ਹੋਵੋ।”

12ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ-ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਹਨਾਂ ਨੂੰ ਸਮਝਾਏ ਗਏ ਸਨ, ਉਹਨਾਂ ਨੇ ਉਹ ਸਮਝ ਲਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.