ਨਹਮਯਾਹ 8

ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ-ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਹਨਾਂ ਨੂੰ ਸਮਝਾਏ ਗਏ ਸਨ, ਉਹਨਾਂ ਨੇ ਉਹ ਸਮਝ ਲਏ ਸਨ।

Nehemiah 8:12 (UKJV) And all the people went their way to eat, and to drink, and to send portions, and to make great delight, because they had understood the words that were declared unto them.

10ਨਹਮਯਾਹ ਨੇ ਕਿਹਾ, “ਜਾਓ ਅਤੇ ਵਧੀਆ ਭੋਜਨ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਆਨੰਦ ਮਾਣੋ ਅਤੇ ਕੁਝ ਉਹਨਾਂ ਨੂੰ ਭੇਜੋ ਜਿਨ੍ਹਾਂ ਕੋਲ ਕੁਝ ਵੀ ਤਿਆਰ ਨਹੀਂ ਹੈ। ਇਹ ਦਿਨ ਸਾਡੇ ਯਾਹਵੇਹ ਲਈ ਪਵਿੱਤਰ ਹੈ। ਉਦਾਸ ਨਾ ਹੋਵੋ, ਕਿਉਂਕਿ ਯਾਹਵੇਹ ਦੀ ਖੁਸ਼ੀ ਤੁਹਾਡੀ ਤਾਕਤ ਹੈ।”

11ਲੇਵੀਆਂ ਨੇ ਸਾਰੇ ਲੋਕਾਂ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ, ਕਿਉਂਕਿ ਇਹ ਪਵਿੱਤਰ ਦਿਨ ਹੈ। ਉਦਾਸ ਨਾ ਹੋਵੋ।”

12ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ-ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਹਨਾਂ ਨੂੰ ਸਮਝਾਏ ਗਏ ਸਨ, ਉਹਨਾਂ ਨੇ ਉਹ ਸਮਝ ਲਏ ਸਨ।

13ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਮੁਖੀ, ਜਾਜਕਾਂ ਅਤੇ ਲੇਵੀਆਂ ਦੇ ਨਾਲ, ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ ਲਈ ਅਜ਼ਰਾ ਬਿਵਸਥਾ ਦੇ ਸਿਖਾਉਣ ਵਾਲੇ ਦੇ ਦੁਆਲੇ ਇਕੱਠੇ ਹੋਏ।

14ਉਹਨਾਂ ਨੇ ਬਿਵਸਥਾ ਵਿੱਚ ਲਿਖਿਆ ਹੋਇਆ ਪਾਇਆ, ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਤਿਉਹਾਰ ਦੌਰਾਨ ਅਸਥਾਈ ਡੇਰਿਆਂ ਵਿੱਚ ਰਹਿਣਾ ਚਾਹੀਦਾ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.