11ਲੇਵੀਆਂ ਨੇ ਸਾਰੇ ਲੋਕਾਂ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ, ਕਿਉਂਕਿ ਇਹ ਪਵਿੱਤਰ ਦਿਨ ਹੈ। ਉਦਾਸ ਨਾ ਹੋਵੋ।”
12ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ-ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਹਨਾਂ ਨੂੰ ਸਮਝਾਏ ਗਏ ਸਨ, ਉਹਨਾਂ ਨੇ ਉਹ ਸਮਝ ਲਏ ਸਨ।
13ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਮੁਖੀ, ਜਾਜਕਾਂ ਅਤੇ ਲੇਵੀਆਂ ਦੇ ਨਾਲ, ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ ਲਈ ਅਜ਼ਰਾ ਬਿਵਸਥਾ ਦੇ ਸਿਖਾਉਣ ਵਾਲੇ ਦੇ ਦੁਆਲੇ ਇਕੱਠੇ ਹੋਏ।
14ਉਹਨਾਂ ਨੇ ਬਿਵਸਥਾ ਵਿੱਚ ਲਿਖਿਆ ਹੋਇਆ ਪਾਇਆ, ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਤਿਉਹਾਰ ਦੌਰਾਨ ਅਸਥਾਈ ਡੇਰਿਆਂ ਵਿੱਚ ਰਹਿਣਾ ਚਾਹੀਦਾ ਹੈ
15ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯੇਰੂਸ਼ਲੇਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।