ਨਹਮਯਾਹ 8

ਇਸ ਲਈ ਲੋਕ ਬਾਹਰ ਗਏ ਅਤੇ ਟਹਿਣੀਆਂ ਵਾਪਸ ਲਿਆਏ ਅਤੇ ਆਪਣੀਆਂ ਛੱਤਾਂ ਉੱਤੇ, ਆਪਣੇ ਵਿਹੜਿਆਂ ਵਿੱਚ, ਪਰਮੇਸ਼ਵਰ ਦੇ ਭਵਨ ਦੇ ਵਿਹੜਿਆਂ ਵਿੱਚ ਅਤੇ ਪਾਣੀ ਦੇ ਫਾਟਕ ਦੇ ਕੋਲ ਚੌਂਕ ਵਿੱਚ ਅਤੇ ਇਫ਼ਰਾਈਮ ਦੇ ਫਾਟਕ ਦੇ ਕੋਲ ਇੱਕ ਅਸਥਾਈ ਟਿਕਾਣਾ ਬਣਾਇਆ।

Nehemiah 8:16 (UKJV) So the people went forth, and brought them, and made themselves booths, every one upon the roof of his house, and in their courts, and in the courts of the house of God, and in the street of the water gate, and in the street of the gate of Ephraim.

14ਉਹਨਾਂ ਨੇ ਬਿਵਸਥਾ ਵਿੱਚ ਲਿਖਿਆ ਹੋਇਆ ਪਾਇਆ, ਜਿਸਦਾ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਤਿਉਹਾਰ ਦੌਰਾਨ ਅਸਥਾਈ ਡੇਰਿਆਂ ਵਿੱਚ ਰਹਿਣਾ ਚਾਹੀਦਾ ਹੈ

15ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯੇਰੂਸ਼ਲੇਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।

16ਇਸ ਲਈ ਲੋਕ ਬਾਹਰ ਗਏ ਅਤੇ ਟਹਿਣੀਆਂ ਵਾਪਸ ਲਿਆਏ ਅਤੇ ਆਪਣੀਆਂ ਛੱਤਾਂ ਉੱਤੇ, ਆਪਣੇ ਵਿਹੜਿਆਂ ਵਿੱਚ, ਪਰਮੇਸ਼ਵਰ ਦੇ ਭਵਨ ਦੇ ਵਿਹੜਿਆਂ ਵਿੱਚ ਅਤੇ ਪਾਣੀ ਦੇ ਫਾਟਕ ਦੇ ਕੋਲ ਚੌਂਕ ਵਿੱਚ ਅਤੇ ਇਫ਼ਰਾਈਮ ਦੇ ਫਾਟਕ ਦੇ ਕੋਲ ਇੱਕ ਅਸਥਾਈ ਟਿਕਾਣਾ ਬਣਾਇਆ।

17ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਹਨਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।

18ਦਿਨੋਂ-ਦਿਨ, ਪਹਿਲੇ ਦਿਨ ਤੋਂ ਲੈ ਕੇ ਅੰਤ ਤੱਕ, ਅਜ਼ਰਾ ਨੇ ਪਰਮੇਸ਼ਵਰ ਦੀ ਬਿਵਸਥਾ ਦੀ ਪੋਥੀ ਵਿੱਚੋਂ ਪੜ੍ਹਿਆ। ਉਹਨਾਂ ਨੇ ਸੱਤ ਦਿਨ ਤਿਉਹਾਰ ਮਨਾਇਆ ਅਤੇ ਅੱਠਵੇਂ ਦਿਨ, ਨੇਮ ਦੇ ਅਨੁਸਾਰ ਇੱਕ ਮਹਾਂ-ਸਭਾ ਹੋਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.