ਨਹਮਯਾਹ 8

ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਹਨਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।

Nehemiah 8:17 (UKJV) And all the congregation of them that were come again out of the captivity made booths, and sat under the booths: for since the days of Jeshua the son of Nun unto that day had not the children of Israel done so. And there was very great gladness.

15ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯੇਰੂਸ਼ਲੇਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।

16ਇਸ ਲਈ ਲੋਕ ਬਾਹਰ ਗਏ ਅਤੇ ਟਹਿਣੀਆਂ ਵਾਪਸ ਲਿਆਏ ਅਤੇ ਆਪਣੀਆਂ ਛੱਤਾਂ ਉੱਤੇ, ਆਪਣੇ ਵਿਹੜਿਆਂ ਵਿੱਚ, ਪਰਮੇਸ਼ਵਰ ਦੇ ਭਵਨ ਦੇ ਵਿਹੜਿਆਂ ਵਿੱਚ ਅਤੇ ਪਾਣੀ ਦੇ ਫਾਟਕ ਦੇ ਕੋਲ ਚੌਂਕ ਵਿੱਚ ਅਤੇ ਇਫ਼ਰਾਈਮ ਦੇ ਫਾਟਕ ਦੇ ਕੋਲ ਇੱਕ ਅਸਥਾਈ ਟਿਕਾਣਾ ਬਣਾਇਆ।

17ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਹਨਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।

18ਦਿਨੋਂ-ਦਿਨ, ਪਹਿਲੇ ਦਿਨ ਤੋਂ ਲੈ ਕੇ ਅੰਤ ਤੱਕ, ਅਜ਼ਰਾ ਨੇ ਪਰਮੇਸ਼ਵਰ ਦੀ ਬਿਵਸਥਾ ਦੀ ਪੋਥੀ ਵਿੱਚੋਂ ਪੜ੍ਹਿਆ। ਉਹਨਾਂ ਨੇ ਸੱਤ ਦਿਨ ਤਿਉਹਾਰ ਮਨਾਇਆ ਅਤੇ ਅੱਠਵੇਂ ਦਿਨ, ਨੇਮ ਦੇ ਅਨੁਸਾਰ ਇੱਕ ਮਹਾਂ-ਸਭਾ ਹੋਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.