1ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਮਿੱਟੀ ਪਾ ਕੇ ਇੱਕਠੇ ਹੋਏ।
2ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਨਾਲ ਹੀ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
3ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਯਾਹਵੇਹ ਪਰਮੇਸ਼ਵਰ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰਦੇ ਰਹੇ।