ਨਹਮਯਾਹ 9

ਤੂੰ ਫ਼ਿਰਾਊਨ ਦੇ ਵਿਰੁੱਧ, ਉਸ ਦੇ ਸਾਰੇ ਅਧਿਕਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਦੇ ਵਿਰੁੱਧ ਨਿਸ਼ਾਨ ਅਤੇ ਅਚੰਭੇ ਕੰਮ ਵਿਖਾਏ, ਕਿਉਂ ਜੋ ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਉਹਨਾਂ ਨਾਲ ਕਿੰਨਾ ਜ਼ੁਲਮ ਕੀਤਾ ਸੀ। ਤੂੰ ਆਪਣਾ ਨਾਮ ਬਣਾਇਆ, ਜੋ ਅੱਜ ਤੱਕ ਕਾਇਮ ਹੈ।

Nehemiah 9:10 (UKJV) And showed signs and wonders upon Pharaoh, and on all his servants, and on all the people of his land: for you knew that they dealt proudly against them. So did you get you a name, as it is this day.

8ਤੂੰ ਉਸ ਦੇ ਦਿਲ ਨੂੰ ਆਪਣੇ ਪ੍ਰਤੀ ਵਫ਼ਾਦਾਰ ਪਾਇਆ ਅਤੇ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਕਿ ਉਹ ਉਸ ਦੇ ਉੱਤਰਾਧਿਕਾਰੀਆਂ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਵੇਗਾ। ਤੂੰ ਆਪਣਾ ਵਾਅਦਾ ਨਿਭਾਇਆ ਹੈ ਕਿਉਂਕਿ ਤੂੰ ਧਰਮੀ ਹੈ।

9“ਤੂੰ ਮਿਸਰ ਵਿੱਚ ਸਾਡੇ ਪੁਰਖਿਆਂ ਦੇ ਦੁੱਖ ਵੇਖੇ ਅਤੇ ਤੂੰ ਲਾਲ ਸਮੁੰਦਰ ਵਿੱਚ ਉਹਨਾਂ ਦੀ ਪੁਕਾਰ ਸੁਣੀ ਸੀ।

10ਤੂੰ ਫ਼ਿਰਾਊਨ ਦੇ ਵਿਰੁੱਧ, ਉਸ ਦੇ ਸਾਰੇ ਅਧਿਕਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਦੇ ਵਿਰੁੱਧ ਨਿਸ਼ਾਨ ਅਤੇ ਅਚੰਭੇ ਕੰਮ ਵਿਖਾਏ, ਕਿਉਂ ਜੋ ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਉਹਨਾਂ ਨਾਲ ਕਿੰਨਾ ਜ਼ੁਲਮ ਕੀਤਾ ਸੀ। ਤੂੰ ਆਪਣਾ ਨਾਮ ਬਣਾਇਆ, ਜੋ ਅੱਜ ਤੱਕ ਕਾਇਮ ਹੈ।

11ਤੂੰ ਉਹਨਾਂ ਦੇ ਅੱਗੇ ਸਮੁੰਦਰ ਨੂੰ ਵੰਡ ਦਿੱਤਾ, ਤਾਂ ਜੋ ਉਹ ਸੁੱਕੀ ਜ਼ਮੀਨ ਉੱਤੇ ਉਸ ਵਿੱਚੋਂ ਦੀ ਲੰਘੇ, ਪਰ ਤੂੰ ਉਹਨਾਂ ਦੇ ਪਿੱਛਾ ਕਰਨ ਵਾਲਿਆਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।

12ਦਿਨ ਨੂੰ ਤੂੰ ਬੱਦਲ ਦੇ ਥੰਮ੍ਹ ਨਾਲ ਉਹਨਾਂ ਦੀ ਅਗਵਾਈ ਕੀਤੀ, ਅਤੇ ਰਾਤ ਨੂੰ ਅੱਗ ਦੇ ਥੰਮ੍ਹ ਨਾਲ ਉਹਨਾਂ ਦੀ ਅਗਵਾਈ ਕੀਤੀ, ਤਾਂ ਜੋ ਉਹਨਾਂ ਨੂੰ ਰਾਹ ਵਿੱਚ ਰੋਸ਼ਨੀ ਦਿੱਤੀ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.