11ਤੂੰ ਉਹਨਾਂ ਦੇ ਅੱਗੇ ਸਮੁੰਦਰ ਨੂੰ ਵੰਡ ਦਿੱਤਾ, ਤਾਂ ਜੋ ਉਹ ਸੁੱਕੀ ਜ਼ਮੀਨ ਉੱਤੇ ਉਸ ਵਿੱਚੋਂ ਦੀ ਲੰਘੇ, ਪਰ ਤੂੰ ਉਹਨਾਂ ਦੇ ਪਿੱਛਾ ਕਰਨ ਵਾਲਿਆਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
12ਦਿਨ ਨੂੰ ਤੂੰ ਬੱਦਲ ਦੇ ਥੰਮ੍ਹ ਨਾਲ ਉਹਨਾਂ ਦੀ ਅਗਵਾਈ ਕੀਤੀ, ਅਤੇ ਰਾਤ ਨੂੰ ਅੱਗ ਦੇ ਥੰਮ੍ਹ ਨਾਲ ਉਹਨਾਂ ਦੀ ਅਗਵਾਈ ਕੀਤੀ, ਤਾਂ ਜੋ ਉਹਨਾਂ ਨੂੰ ਰਾਹ ਵਿੱਚ ਰੋਸ਼ਨੀ ਦਿੱਤੀ ਜਾ ਸਕੇ।
13“ਫਿਰ ਤੂੰ ਸੀਨਾਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਹਨਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਹਨਾਂ ਨੂੰ ਦਿੱਤੇ।
14ਤੂੰ ਉਹਨਾਂ ਨੂੰ ਆਪਣਾ ਪਵਿੱਤਰ ਸਬਤ ਦੱਸਿਆ ਅਤੇ ਆਪਣੇ ਸੇਵਕ ਮੋਸ਼ੇਹ ਰਾਹੀਂ ਉਹਨਾਂ ਨੂੰ ਹੁਕਮ, ਫ਼ਰਮਾਨ ਅਤੇ ਬਿਵਸਥਾ ਦਿੱਤੀ।
15ਉਹਨਾਂ ਦੀ ਭੁੱਖ ਮਿਟਾਉਣ ਲਈ ਤੂੰ ਉਹਨਾਂ ਨੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਹਨਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ ਅਤੇ ਉਹਨਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।