ਨਹਮਯਾਹ 9

“ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਹਨਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਹਨਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਹਨਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਹਨਾਂ ਤੋਂ ਅਲੱਗ ਨਾ ਹੋਇਆ।

Nehemiah 9:19 (UKJV) Yet you in your manifold mercies forsook them not in the wilderness: the pillar of the cloud departed not from them by day, to lead them in the way; neither the pillar of fire by night, to show them light, and the way wherein they should go.

17ਉਹਨਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ ਅਤੇ ਉਹਨਾਂ ਚਮਤਕਾਰਾਂ ਨੂੰ ਯਾਦ ਕਰਨ ਵਿੱਚ ਅਸਫ਼ਲ ਰਹੇ ਜੋ ਤੂੰ ਉਹਨਾਂ ਵਿੱਚ ਕੀਤੇ ਸਨ। ਉਹ ਕਠੋਰ ਹੋ ਗਏ ਅਤੇ ਉਹਨਾਂ ਦੀ ਬਗਾਵਤ ਵਿੱਚ ਉਹਨਾਂ ਦੀ ਗੁਲਾਮੀ ਵਿੱਚ ਵਾਪਸ ਆਉਣ ਲਈ ਇੱਕ ਨੇਤਾ ਨਿਯੁਕਤ ਕੀਤਾ। ਪਰ ਤੂੰ ਇੱਕ ਮਾਫ਼ ਕਰਨ ਵਾਲਾ ਪਰਮੇਸ਼ਵਰ, ਕਿਰਪਾਲੂ ਅਤੇ ਦਿਆਲੂ, ਗੁੱਸੇ ਵਿੱਚ ਧੀਮਾ ਅਤੇ ਪਿਆਰ ਵਿੱਚ ਭਰਪੂਰ ਹੈ। ਇਸ ਲਈ ਤੁਸੀਂ ਉਹਨਾਂ ਨੂੰ ਛੱਡਿਆ ਨਹੀਂ,

18ਭਾਵੇਂ ਉਹਨਾਂ ਨੇ ਆਪਣੇ ਲਈ ਇੱਕ ਵੱਛੇ ਦੀ ਮੂਰਤੀ ਬਣਾਈ ਅਤੇ ਕਿਹਾ, ‘ਇਹ ਤੁਹਾਡਾ ਦੇਵਤਾ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ।’

19“ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਹਨਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਹਨਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਹਨਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਹਨਾਂ ਤੋਂ ਅਲੱਗ ਨਾ ਹੋਇਆ।

20ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਹਨਾਂ ਨੂੰ ਦਿੱਤਾ। ਤੂੰ ਉਹਨਾਂ ਦੇ ਮੂੰਹੋਂ ਆਪਣਾ ਮੰਨ ਨਹੀਂ ਰੋਕਿਆ, ਅਤੇ ਉਹਨਾਂ ਦੀ ਪਿਆਸ ਲਈ ਉਹਨਾਂ ਨੂੰ ਪਾਣੀ ਦਿੱਤਾ।

21ਚਾਲੀ ਸਾਲ ਤੱਕ ਤੂੰ ਜੰਗਲ ਵਿੱਚ ਉਹਨਾਂ ਦੀ ਪਾਲਣਾ ਕੀਤੀ ਕਿ ਉਹਨਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਹਨਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਹਨਾਂ ਦੇ ਪੈਰ ਸੁੱਜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.