ਨਹਮਯਾਹ 9

ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਨਾਲ ਹੀ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।

Nehemiah 9:2 (UKJV) And the seed of Israel separated themselves from all strangers, and stood and confessed their sins, and the iniquities of their fathers.

1ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਮਿੱਟੀ ਪਾ ਕੇ ਇੱਕਠੇ ਹੋਏ।

2ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਨਾਲ ਹੀ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।

3ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਯਾਹਵੇਹ ਪਰਮੇਸ਼ਵਰ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰਦੇ ਰਹੇ।

4ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨੀ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਆਵਾਜ਼ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਦੁਹਾਈ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.