ਨਹਮਯਾਹ 9

ਚਾਲੀ ਸਾਲ ਤੱਕ ਤੂੰ ਜੰਗਲ ਵਿੱਚ ਉਹਨਾਂ ਦੀ ਪਾਲਣਾ ਕੀਤੀ ਕਿ ਉਹਨਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਹਨਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਹਨਾਂ ਦੇ ਪੈਰ ਸੁੱਜੇ।

Nehemiah 9:21 (UKJV) Yea, forty years did you sustain them in the wilderness, so that they lacked nothing; their clothes waxed not old, and their feet swelled not.

19“ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਹਨਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਹਨਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਹਨਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਹਨਾਂ ਤੋਂ ਅਲੱਗ ਨਾ ਹੋਇਆ।

20ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਹਨਾਂ ਨੂੰ ਦਿੱਤਾ। ਤੂੰ ਉਹਨਾਂ ਦੇ ਮੂੰਹੋਂ ਆਪਣਾ ਮੰਨ ਨਹੀਂ ਰੋਕਿਆ, ਅਤੇ ਉਹਨਾਂ ਦੀ ਪਿਆਸ ਲਈ ਉਹਨਾਂ ਨੂੰ ਪਾਣੀ ਦਿੱਤਾ।

21ਚਾਲੀ ਸਾਲ ਤੱਕ ਤੂੰ ਜੰਗਲ ਵਿੱਚ ਉਹਨਾਂ ਦੀ ਪਾਲਣਾ ਕੀਤੀ ਕਿ ਉਹਨਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਹਨਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਹਨਾਂ ਦੇ ਪੈਰ ਸੁੱਜੇ।

22“ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਹਨਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਹਨਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਹਨਾਂ ਨੇ ਹੇਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।

23ਤੁਸੀਂ ਉਹਨਾਂ ਦੇ ਬੱਚਿਆਂ ਦੀ ਗਿਣਤੀ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕੀਤੀ, ਅਤੇ ਤੁਸੀਂ ਉਹਨਾਂ ਨੂੰ ਉਸ ਧਰਤੀ ਉੱਤੇ ਲਿਆਇਆ ਜਿਸ ਵਿੱਚ ਤੁਸੀਂ ਉਹਨਾਂ ਦੇ ਮਾਪਿਆਂ ਨੂੰ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਕਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.