ਨਹਮਯਾਹ 9

ਤੁਸੀਂ ਉਹਨਾਂ ਦੇ ਬੱਚਿਆਂ ਦੀ ਗਿਣਤੀ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕੀਤੀ, ਅਤੇ ਤੁਸੀਂ ਉਹਨਾਂ ਨੂੰ ਉਸ ਧਰਤੀ ਉੱਤੇ ਲਿਆਇਆ ਜਿਸ ਵਿੱਚ ਤੁਸੀਂ ਉਹਨਾਂ ਦੇ ਮਾਪਿਆਂ ਨੂੰ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਕਿਹਾ ਸੀ।

Nehemiah 9:23 (UKJV) Their children also multiplied you as the stars of heaven, and brought them into the land, concerning which you had promised to their fathers, that they should go in to possess it.

21ਚਾਲੀ ਸਾਲ ਤੱਕ ਤੂੰ ਜੰਗਲ ਵਿੱਚ ਉਹਨਾਂ ਦੀ ਪਾਲਣਾ ਕੀਤੀ ਕਿ ਉਹਨਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਹਨਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਹਨਾਂ ਦੇ ਪੈਰ ਸੁੱਜੇ।

22“ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਹਨਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਹਨਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਹਨਾਂ ਨੇ ਹੇਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।

23ਤੁਸੀਂ ਉਹਨਾਂ ਦੇ ਬੱਚਿਆਂ ਦੀ ਗਿਣਤੀ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕੀਤੀ, ਅਤੇ ਤੁਸੀਂ ਉਹਨਾਂ ਨੂੰ ਉਸ ਧਰਤੀ ਉੱਤੇ ਲਿਆਇਆ ਜਿਸ ਵਿੱਚ ਤੁਸੀਂ ਉਹਨਾਂ ਦੇ ਮਾਪਿਆਂ ਨੂੰ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਕਿਹਾ ਸੀ।

24ਉਹਨਾਂ ਦੇ ਬੱਚਿਆਂ ਨੇ ਅੰਦਰ ਜਾ ਕੇ ਜ਼ਮੀਨ ਉੱਤੇ ਕਬਜ਼ਾ ਕਰ ਲਿਆ। ਤੁਸੀਂ ਉਹਨਾਂ ਦੇ ਸਾਹਮਣੇ ਕਨਾਨੀਆਂ ਨੂੰ, ਜਿਹੜੇ ਦੇਸ਼ ਵਿੱਚ ਰਹਿੰਦੇ ਸਨ, ਅਧੀਨ ਕੀਤਾ। ਤੂੰ ਕਨਾਨੀਆਂ ਨੂੰ ਉਹਨਾਂ ਦੇ ਰਾਜਿਆਂ ਅਤੇ ਦੇਸ ਦੇ ਲੋਕਾਂ ਸਮੇਤ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ ਤਾਂ ਜੋ ਉਹਨਾਂ ਨਾਲ ਉਹਨਾਂ ਦੀ ਮਰਜ਼ੀ ਅਨੁਸਾਰ ਵਰਤਾਓ ਕਰਨ।

25ਉਹਨਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਜ਼ਮੀਨਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਹਰ ਕਿਸਮ ਦੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰਾਂ, ਪਹਿਲਾਂ ਹੀ ਪੁੱਟੇ ਹੋਏ ਖੂਹ, ਅੰਗੂਰਾਂ ਦੇ ਬਾਗ, ਜ਼ੈਤੂਨ ਦੇ ਬਾਗ ਅਤੇ ਬਹੁਤ ਸਾਰੇ ਫਲਾਂ ਦੇ ਦਰਖ਼ਤਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਰੱਜ ਕੇ ਖਾਧਾ ਅਤੇ ਚੰਗੀ ਤਰ੍ਹਾਂ ਸੰਤੁਸ਼ਟ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.