22“ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਹਨਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਹਨਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਹਨਾਂ ਨੇ ਹੇਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
23ਤੁਸੀਂ ਉਹਨਾਂ ਦੇ ਬੱਚਿਆਂ ਦੀ ਗਿਣਤੀ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕੀਤੀ, ਅਤੇ ਤੁਸੀਂ ਉਹਨਾਂ ਨੂੰ ਉਸ ਧਰਤੀ ਉੱਤੇ ਲਿਆਇਆ ਜਿਸ ਵਿੱਚ ਤੁਸੀਂ ਉਹਨਾਂ ਦੇ ਮਾਪਿਆਂ ਨੂੰ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਕਿਹਾ ਸੀ।
24ਉਹਨਾਂ ਦੇ ਬੱਚਿਆਂ ਨੇ ਅੰਦਰ ਜਾ ਕੇ ਜ਼ਮੀਨ ਉੱਤੇ ਕਬਜ਼ਾ ਕਰ ਲਿਆ। ਤੁਸੀਂ ਉਹਨਾਂ ਦੇ ਸਾਹਮਣੇ ਕਨਾਨੀਆਂ ਨੂੰ, ਜਿਹੜੇ ਦੇਸ਼ ਵਿੱਚ ਰਹਿੰਦੇ ਸਨ, ਅਧੀਨ ਕੀਤਾ। ਤੂੰ ਕਨਾਨੀਆਂ ਨੂੰ ਉਹਨਾਂ ਦੇ ਰਾਜਿਆਂ ਅਤੇ ਦੇਸ ਦੇ ਲੋਕਾਂ ਸਮੇਤ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ ਤਾਂ ਜੋ ਉਹਨਾਂ ਨਾਲ ਉਹਨਾਂ ਦੀ ਮਰਜ਼ੀ ਅਨੁਸਾਰ ਵਰਤਾਓ ਕਰਨ।
25ਉਹਨਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਜ਼ਮੀਨਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਹਰ ਕਿਸਮ ਦੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰਾਂ, ਪਹਿਲਾਂ ਹੀ ਪੁੱਟੇ ਹੋਏ ਖੂਹ, ਅੰਗੂਰਾਂ ਦੇ ਬਾਗ, ਜ਼ੈਤੂਨ ਦੇ ਬਾਗ ਅਤੇ ਬਹੁਤ ਸਾਰੇ ਫਲਾਂ ਦੇ ਦਰਖ਼ਤਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਰੱਜ ਕੇ ਖਾਧਾ ਅਤੇ ਚੰਗੀ ਤਰ੍ਹਾਂ ਸੰਤੁਸ਼ਟ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ
26“ਪਰ ਉਹ ਅਣ-ਆਗਿਆਕਾਰ ਹੋ ਗਏ ਅਤੇ ਤੇਰੇ ਵਿਰੁੱਧ ਬਗਾਵਤ ਕੀਤੀ ਅਤੇ ਉਹਨਾਂ ਨੇ ਤੁਹਾਡੇ ਕਾਨੂੰਨ ਤੋਂ ਮੂੰਹ ਮੋੜ ਲਿਆ। ਉਹਨਾਂ ਨੇ ਤੁਹਾਡੇ ਨਬੀਆਂ ਨੂੰ ਮਾਰ ਦਿੱਤਾ, ਜਿਨ੍ਹਾਂ ਨੇ ਉਹਨਾਂ ਨੂੰ ਤੁਹਾਡੇ ਵੱਲ ਮੋੜਨ ਲਈ ਚੇਤਾਵਨੀ ਦਿੱਤੀ ਸੀ; ਉਹਨਾਂ ਨੇ ਭਿਆਨਕ ਕੁਫ਼ਰ ਕੀਤਾ।