ਨਹਮਯਾਹ 9

“ਪਰ ਉਹ ਅਣ-ਆਗਿਆਕਾਰ ਹੋ ਗਏ ਅਤੇ ਤੇਰੇ ਵਿਰੁੱਧ ਬਗਾਵਤ ਕੀਤੀ ਅਤੇ ਉਹਨਾਂ ਨੇ ਤੁਹਾਡੇ ਕਾਨੂੰਨ ਤੋਂ ਮੂੰਹ ਮੋੜ ਲਿਆ। ਉਹਨਾਂ ਨੇ ਤੁਹਾਡੇ ਨਬੀਆਂ ਨੂੰ ਮਾਰ ਦਿੱਤਾ, ਜਿਨ੍ਹਾਂ ਨੇ ਉਹਨਾਂ ਨੂੰ ਤੁਹਾਡੇ ਵੱਲ ਮੋੜਨ ਲਈ ਚੇਤਾਵਨੀ ਦਿੱਤੀ ਸੀ; ਉਹਨਾਂ ਨੇ ਭਿਆਨਕ ਕੁਫ਼ਰ ਕੀਤਾ।

Nehemiah 9:26 (UKJV) Nevertheless they were disobedient, and rebelled against you, and cast your law behind their backs, and slew your prophets which testified against them to turn them to you, and they wrought great provocations.

24ਉਹਨਾਂ ਦੇ ਬੱਚਿਆਂ ਨੇ ਅੰਦਰ ਜਾ ਕੇ ਜ਼ਮੀਨ ਉੱਤੇ ਕਬਜ਼ਾ ਕਰ ਲਿਆ। ਤੁਸੀਂ ਉਹਨਾਂ ਦੇ ਸਾਹਮਣੇ ਕਨਾਨੀਆਂ ਨੂੰ, ਜਿਹੜੇ ਦੇਸ਼ ਵਿੱਚ ਰਹਿੰਦੇ ਸਨ, ਅਧੀਨ ਕੀਤਾ। ਤੂੰ ਕਨਾਨੀਆਂ ਨੂੰ ਉਹਨਾਂ ਦੇ ਰਾਜਿਆਂ ਅਤੇ ਦੇਸ ਦੇ ਲੋਕਾਂ ਸਮੇਤ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ ਤਾਂ ਜੋ ਉਹਨਾਂ ਨਾਲ ਉਹਨਾਂ ਦੀ ਮਰਜ਼ੀ ਅਨੁਸਾਰ ਵਰਤਾਓ ਕਰਨ।

25ਉਹਨਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਜ਼ਮੀਨਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਹਰ ਕਿਸਮ ਦੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰਾਂ, ਪਹਿਲਾਂ ਹੀ ਪੁੱਟੇ ਹੋਏ ਖੂਹ, ਅੰਗੂਰਾਂ ਦੇ ਬਾਗ, ਜ਼ੈਤੂਨ ਦੇ ਬਾਗ ਅਤੇ ਬਹੁਤ ਸਾਰੇ ਫਲਾਂ ਦੇ ਦਰਖ਼ਤਾਂ ਉੱਤੇ ਕਬਜ਼ਾ ਕਰ ਲਿਆ। ਉਹਨਾਂ ਨੇ ਰੱਜ ਕੇ ਖਾਧਾ ਅਤੇ ਚੰਗੀ ਤਰ੍ਹਾਂ ਸੰਤੁਸ਼ਟ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ

26“ਪਰ ਉਹ ਅਣ-ਆਗਿਆਕਾਰ ਹੋ ਗਏ ਅਤੇ ਤੇਰੇ ਵਿਰੁੱਧ ਬਗਾਵਤ ਕੀਤੀ ਅਤੇ ਉਹਨਾਂ ਨੇ ਤੁਹਾਡੇ ਕਾਨੂੰਨ ਤੋਂ ਮੂੰਹ ਮੋੜ ਲਿਆ। ਉਹਨਾਂ ਨੇ ਤੁਹਾਡੇ ਨਬੀਆਂ ਨੂੰ ਮਾਰ ਦਿੱਤਾ, ਜਿਨ੍ਹਾਂ ਨੇ ਉਹਨਾਂ ਨੂੰ ਤੁਹਾਡੇ ਵੱਲ ਮੋੜਨ ਲਈ ਚੇਤਾਵਨੀ ਦਿੱਤੀ ਸੀ; ਉਹਨਾਂ ਨੇ ਭਿਆਨਕ ਕੁਫ਼ਰ ਕੀਤਾ।

27ਇਸ ਲਈ ਤੂੰ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ, ਜਿਨ੍ਹਾਂ ਨੇ ਉਹਨਾਂ ਉੱਤੇ ਜ਼ੁਲਮ ਕੀਤਾ। ਪਰ ਜਦੋਂ ਉਹਨਾਂ ਉੱਤੇ ਜ਼ੁਲਮ ਕੀਤੇ ਗਏ ਤਾਂ ਉਹਨਾਂ ਨੇ ਤੇਰੇ ਅੱਗੇ ਦੁਹਾਈ ਦਿੱਤੀ। ਤੂੰ ਸਵਰਗ ਤੋਂ ਉਹਨਾਂ ਨੂੰ ਸੁਣਿਆ ਅਤੇ ਆਪਣੀ ਮਹਾਨ ਕਿਰਪਾ ਨਾਲ ਉਹਨਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ।

28“ਪਰ ਜਦ ਉਹਨਾਂ ਨੂੰ ਅਰਾਮ ਮਿਲਿਆ, ਤਦ ਉਹਨਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ। ਫਿਰ ਤੂੰ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥ ਵਿੱਚ ਛੱਡ ਦਿੱਤਾ ਤਾਂ ਜੋ ਉਹ ਉਹਨਾਂ ਉੱਤੇ ਰਾਜ ਕਰਨ ਅਤੇ ਜਦੋਂ ਉਹਨਾਂ ਨੇ ਤੈਨੂੰ ਦੁਬਾਰਾ ਦੁਹਾਈ ਦਿੱਤੀ, ਤੂੰ ਸਵਰਗ ਤੋਂ ਸੁਣਿਆ, ਅਤੇ ਤੂੰ ਆਪਣੀ ਕਿਰਪਾ ਨਾਲ ਸਮੇਂ-ਸਮੇਂ ਤੇ ਉਹਨਾਂ ਨੂੰ ਛੁਡਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.