ਨਹਮਯਾਹ 9

ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਹਨਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।

Nehemiah 9:34 (UKJV) Neither have our kings, our princes, our priests, nor our fathers, kept your law, nor hearkened unto your commandments and your testimonies, wherewith you did testify against them.

32“ਹੁਣ ਹੇ ਸਾਡੇ ਪਰਮੇਸ਼ਵਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ਵਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ।

33ਜੋ ਕੁਝ ਸਾਡੇ ਨਾਲ ਹੋਇਆ ਹੈ, ਉਸ ਵਿੱਚ ਤੂੰ ਧਰਮੀ ਹੈ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।

34ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਹਨਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।

35ਭਾਵੇਂ ਉਹ ਆਪਣੇ ਰਾਜ ਵਿੱਚ ਸਨ, ਜਦੋਂ ਤੂੰ ਉਹਨਾਂ ਨੂੰ ਦਿੱਤੀ ਹੋਈ ਵਿਸ਼ਾਲ ਅਤੇ ਉਪਜਾਊ ਧਰਤੀ ਵਿੱਚ ਤੁਹਾਡੀ ਮਹਾਨ ਭਲਾਈ ਦਾ ਆਨੰਦ ਮਾਣਦੇ ਸਨ, ਤਾਂ ਵੀ ਉਹਨਾਂ ਨੇ ਤੇਰੀ ਸੇਵਾ ਨਹੀਂ ਕੀਤੀ ਅਤੇ ਨਾ ਹੀ ਆਪਣੇ ਬੁਰੇ ਰਾਹਾਂ ਤੋਂ ਮੁੜੇ।

36“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.