ਨਹਮਯਾਹ 9

“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ।

Nehemiah 9:36 (UKJV) Behold, we are servants this day, and for the land that you gave unto our fathers to eat the fruit thereof and the good thereof, behold, we are servants in it:

34ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਹਨਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।

35ਭਾਵੇਂ ਉਹ ਆਪਣੇ ਰਾਜ ਵਿੱਚ ਸਨ, ਜਦੋਂ ਤੂੰ ਉਹਨਾਂ ਨੂੰ ਦਿੱਤੀ ਹੋਈ ਵਿਸ਼ਾਲ ਅਤੇ ਉਪਜਾਊ ਧਰਤੀ ਵਿੱਚ ਤੁਹਾਡੀ ਮਹਾਨ ਭਲਾਈ ਦਾ ਆਨੰਦ ਮਾਣਦੇ ਸਨ, ਤਾਂ ਵੀ ਉਹਨਾਂ ਨੇ ਤੇਰੀ ਸੇਵਾ ਨਹੀਂ ਕੀਤੀ ਅਤੇ ਨਾ ਹੀ ਆਪਣੇ ਬੁਰੇ ਰਾਹਾਂ ਤੋਂ ਮੁੜੇ।

36“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ।

37ਇਸ ਧਰਤੀ ਦੀ ਬਹੁਤੀ ਪੈਦਾਵਾਰ ਉਹਨਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।

38“ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.