36“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ।
37ਇਸ ਧਰਤੀ ਦੀ ਬਹੁਤੀ ਪੈਦਾਵਾਰ ਉਹਨਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।
38“ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।”