ਨਹਮਯਾਹ 9

ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨੀ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਆਵਾਜ਼ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਦੁਹਾਈ ਦਿੱਤੀ।

Nehemiah 9:4 (UKJV) Then stood up upon the stairs, of the Levites, Jeshua, and Bani, Kadmiel, Shebaniah, Bunni, Sherebiah, Bani, and Chenani, and cried with a loud voice unto the LORD their God.

2ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਨਾਲ ਹੀ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।

3ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਯਾਹਵੇਹ ਪਰਮੇਸ਼ਵਰ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰਦੇ ਰਹੇ।

4ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨੀ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਆਵਾਜ਼ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਦੁਹਾਈ ਦਿੱਤੀ।

5ਅਤੇ ਲੇਵੀਆਂ—ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਨੇ ਕਿਹਾ, “ਖੜ੍ਹੋ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੀ ਉਸਤਤ ਕਰੋ, ਜੋ ਅਨਾਦਿ ਤੋਂ ਸਦੀਪਕ ਹੈ।” “ਤੁਹਾਡਾ ਸ਼ਾਨਦਾਰ ਨਾਮ ਹੋਵੇ ਅਤੇ ਇਹ ਸਾਰੀਆਂ ਬਰਕਤਾਂ ਅਤੇ ਉਸਤਤ ਤੋਂ ਉੱਚਾ ਹੋਵੇ।

6ਤੂੰ, ਹਾਂ ਤੂੰ ਹੀ ਕੇਵਲ ਇੱਕ ਯਾਹਵੇਹ ਹੈ, ਤੂੰ ਅਕਾਸ਼ ਸਗੋਂ ਸਭ ਤੋਂ ਉੱਚੇ ਅਕਾਸ਼ ਅਤੇ ਉਹਨਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾਂ ਹੈ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.