ਨਹਮਯਾਹ 9

ਅਤੇ ਲੇਵੀਆਂ—ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਨੇ ਕਿਹਾ, “ਖੜ੍ਹੋ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੀ ਉਸਤਤ ਕਰੋ, ਜੋ ਅਨਾਦਿ ਤੋਂ ਸਦੀਪਕ ਹੈ।” “ਤੁਹਾਡਾ ਸ਼ਾਨਦਾਰ ਨਾਮ ਹੋਵੇ ਅਤੇ ਇਹ ਸਾਰੀਆਂ ਬਰਕਤਾਂ ਅਤੇ ਉਸਤਤ ਤੋਂ ਉੱਚਾ ਹੋਵੇ।

Nehemiah 9:5 (UKJV) Then the Levites, Jeshua, and Kadmiel, Bani, Hashabniah, Sherebiah, Hodijah, Shebaniah, and Pethahiah, said, Stand up and bless the LORD your God for ever and ever: and blessed be your glorious name, which is exalted above all blessing and praise.

3ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਯਾਹਵੇਹ ਪਰਮੇਸ਼ਵਰ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰਦੇ ਰਹੇ।

4ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨੀ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਆਵਾਜ਼ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਦੁਹਾਈ ਦਿੱਤੀ।

5ਅਤੇ ਲੇਵੀਆਂ—ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਨੇ ਕਿਹਾ, “ਖੜ੍ਹੋ ਅਤੇ ਆਪਣੇ ਪਰਮੇਸ਼ਵਰ ਯਾਹਵੇਹ ਦੀ ਉਸਤਤ ਕਰੋ, ਜੋ ਅਨਾਦਿ ਤੋਂ ਸਦੀਪਕ ਹੈ।” “ਤੁਹਾਡਾ ਸ਼ਾਨਦਾਰ ਨਾਮ ਹੋਵੇ ਅਤੇ ਇਹ ਸਾਰੀਆਂ ਬਰਕਤਾਂ ਅਤੇ ਉਸਤਤ ਤੋਂ ਉੱਚਾ ਹੋਵੇ।

6ਤੂੰ, ਹਾਂ ਤੂੰ ਹੀ ਕੇਵਲ ਇੱਕ ਯਾਹਵੇਹ ਹੈ, ਤੂੰ ਅਕਾਸ਼ ਸਗੋਂ ਸਭ ਤੋਂ ਉੱਚੇ ਅਕਾਸ਼ ਅਤੇ ਉਹਨਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾਂ ਹੈ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ।

7“ਤੁਸੀਂ ਯਾਹਵੇਹ ਪਰਮੇਸ਼ਵਰ ਹੋ, ਜਿਸ ਨੇ ਅਬਰਾਮ ਨੂੰ ਚੁਣਿਆ ਅਤੇ ਉਸ ਨੂੰ ਕਸਦੀਆਂ ਦੇ ਊਰ ਤੋਂ ਬਾਹਰ ਲਿਆਂਦਾ ਅਤੇ ਉਸ ਦਾ ਨਾਮ ਅਬਰਾਹਾਮ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.