19ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ ਅਤੇ ਇਸ ਤਰ੍ਹਾਂ ਉਸ ਨੇ ਸੀਨਾਈ ਦੀ ਉਜਾੜ ਵਿੱਚ ਉਹਨਾਂ ਦੀ ਗਿਣਤੀ ਕੀਤੀ।
20ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਦੇ ਜਾ ਇਸ ਤੋਂ ਵੱਧ ਉਮਰ ਦੇ ਸਨ ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਇੱਕ-ਇੱਕ ਕਰਕੇ, ਉਹਨਾਂ ਦੇ ਕਬੀਲਿਆਂ ਅਤੇ ਪਰਿਵਾਰਾਂ ਦੇ ਅਨੁਸਾਰ ਗਿਣੇ ਗਏ।
21ਰਊਬੇਨ ਦੇ ਗੋਤ ਦੀ ਗਿਣਤੀ 46,500 ਸੀ।
22ਸ਼ਿਮਓਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਯੁੱਧ ਕਰਨ ਦੇ ਯੋਗ ਸਨ, ਉਹਨਾਂ ਦੇ ਪਰਿਵਾਰ ਅਤੇ ਪਰਿਵਾਰਾਂ ਦੇ ਲੇਖੇ ਅਨੁਸਾਰ ਇੱਕ-ਇੱਕ ਕਰਕੇ ਗਿਣੇ ਗਏ ਅਤੇ ਉਹਨਾਂ ਦੇ ਨਾਮ ਸੂਚੀਬੱਧ ਕੀਤੇ ਗਏ।
23ਸ਼ਿਮਓਨ ਦੇ ਗੋਤ ਵਿੱਚੋਂ ਗਿਣਤੀ 59,300 ਸੀ।