25ਗਾਦ ਦੇ ਗੋਤ ਦੀ ਗਿਣਤੀ 45,650 ਸੀ।
26ਯਹੂਦਾਹ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਪਰਿਵਾਰ-ਸਮੂਹਾਂ ਦੇ ਲੇਖੇ ਅਨੁਸਾਰ ਨਾਮ ਦੁਆਰਾ ਸੂਚੀਬੱਧ ਕੀਤੇ ਗਏ।
27ਯਹੂਦਾਹ ਦੇ ਗੋਤ ਵਿੱਚੋਂ 74,600 ਦੀ ਗਿਣਤੀ ਸੀ।
28ਯਿੱਸਾਕਾਰ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਪਰਿਵਾਰ-ਸਮੂਹਾਂ ਦੇ ਲੇਖੇ ਅਨੁਸਾਰ ਨਾਮ ਨਾਲ ਸੂਚੀਬੱਧ ਕੀਤੇ ਗਏ।
29ਯਿੱਸਾਕਾਰ ਦੇ ਗੋਤ ਵਿੱਚੋਂ ਗਿਣਤੀ 54,400 ਸੀ।