34ਮਨੱਸ਼ੇਹ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜਿਹੜੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਘਰਾਣਿਆਂ ਦੇ ਲੇਖੇ ਅਨੁਸਾਰ ਨਾਵਾਂ ਨਾਲ ਸੂਚੀਬੱਧ ਕੀਤੇ ਗਏ।
35ਮਨੱਸ਼ੇਹ ਦੇ ਗੋਤ ਵਿੱਚੋਂ ਗਿਣਤੀ 32,200 ਸੀ।
36ਬਿਨਯਾਮੀਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜਿਹੜੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਪਰਿਵਾਰ-ਸਮੂਹਾਂ ਦੇ ਲੇਖੇ ਅਨੁਸਾਰ ਨਾਮ ਨਾਲ ਸੂਚੀਬੱਧ ਕੀਤੇ ਗਏ।
37ਬਿਨਯਾਮੀਨ ਦੇ ਗੋਤ ਦੀ ਗਿਣਤੀ 35,400 ਸੀ।
38ਦਾਨ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਪਰਿਵਾਰ-ਸਮੂਹਾਂ ਦੇ ਲੇਖੇ ਅਨੁਸਾਰ ਨਾਮ ਨਾਲ ਸੂਚੀਬੱਧ ਕੀਤੇ ਗਏ।