41ਆਸ਼ੇਰ ਦੇ ਗੋਤ ਵਿੱਚੋਂ 41,500 ਦੀ ਗਿਣਤੀ ਸੀ।
42ਨਫ਼ਤਾਲੀ ਦੀ ਵੰਸ਼ਾਵਲੀ ਵਿੱਚੋਂ: ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਆਦਮੀ ਜੋ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ, ਉਹਨਾਂ ਦੇ ਘਰਾਣਿਆਂ ਅਤੇ ਘਰਾਣਿਆਂ ਦੇ ਲੇਖੇ ਅਨੁਸਾਰ ਨਾਮ ਦੁਆਰਾ ਸੂਚੀਬੱਧ ਕੀਤੇ ਗਏ।
43ਨਫ਼ਤਾਲੀ ਦੇ ਗੋਤ ਵਿੱਚੋਂ 53,400 ਦੀ ਗਿਣਤੀ ਸੀ।
44ਇਹ ਮੋਸ਼ੇਹ ਅਤੇ ਹਾਰੋਨ ਦੁਆਰਾ ਗਿਣੇ ਗਏ ਆਦਮੀ ਸਨ ਅਤੇ ਇਸਰਾਏਲ ਦੇ ਬਾਰਾਂ ਆਗੂ ਸਨ, ਹਰ ਇੱਕ ਆਪਣੇ ਪਰਿਵਾਰ ਨੂੰ ਦਰਸਾਉਂਦਾ ਸੀ।
45ਸਾਰੇ ਇਸਰਾਏਲੀ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ ਜੋ ਇਸਰਾਏਲ ਦੀ ਫ਼ੌਜ ਵਿੱਚ ਯੁੱਧ ਕਰਨ ਦੇ ਯੋਗ ਸਨ ਉਹਨਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।