18ਫਿਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਅਤੇ ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
19ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਈ ਦਾ ਪੁੱਤਰ ਸ਼ਲੁਮੀਏਲ ਸੀ।
20ਅਤੇ ਦੇਊਏਲ ਦਾ ਪੁੱਤਰ ਏਲੀਯਾਸਾਫ਼ ਗਾਦ ਦੇ ਗੋਤ ਦਾ ਸੈਨਾਪਤੀ ਸੀ।
21ਫਿਰ ਕੋਹਾਥੀ ਪਵਿੱਤਰ ਵਸਤੂਆਂ ਨੂੰ ਲੈ ਕੇ ਚੱਲ ਪਏ ਅਤੇ ਦੂਸਰਿਆਂ ਨੇ ਉਹਨਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
22ਫਿਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਉਹਨਾਂ ਦਾ ਸੈਨਾਪਤੀ ਸੀ।