24ਅਤੇ ਗਿਦਾਓਨੀ ਦਾ ਪੁੱਤਰ ਅਬੀਦਾਨ ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਸੀ।
25ਫਿਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਹਨਾਂ ਦਾ ਸੈਨਾਪਤੀ ਅੰਮੀਸ਼ਦਈ ਦਾ ਪੁੱਤਰ ਅਹੀਅਜ਼ਰ ਸੀ।
26ਓਕਰਾਨ ਦਾ ਪੁੱਤਰ ਪਗੀਏਲ ਆਸ਼ੇਰ ਦੇ ਗੋਤ ਦਾ ਸੈਨਾਪਤੀ ਸੀ,
27ਅਤੇ ਏਨਾਨ ਦਾ ਪੁੱਤਰ ਅਹੀਰਾ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਸੀ।
28ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵੱਧਦੇ ਹੁੰਦੇ ਸਨ।