27ਅਤੇ ਏਨਾਨ ਦਾ ਪੁੱਤਰ ਅਹੀਰਾ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਸੀ।
28ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵੱਧਦੇ ਹੁੰਦੇ ਸਨ।
29ਹੁਣ ਮੋਸ਼ੇਹ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ, “ਅਸੀਂ ਉਸ ਥਾਂ ਵੱਲ ਜਾ ਰਹੇ ਹਾਂ ਜਿਸ ਬਾਰੇ ਯਾਹਵੇਹ ਨੇ ਆਖਿਆ ਸੀ, ‘ਮੈਂ ਤੈਨੂੰ ਦਿਆਂਗਾ।’ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂਕਿ ਯਾਹਵੇਹ ਨੇ ਇਸਰਾਏਲ ਨਾਲ ਚੰਗੀਆਂ ਚੀਜ਼ਾਂ ਦਾ ਵਾਅਦਾ ਕੀਤਾ ਹੈ।”
30ਉਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਜਾਵਾਂਗਾ, ਮੈਂ ਆਪਣੀ ਧਰਤੀ ਅਤੇ ਆਪਣੇ ਲੋਕਾਂ ਵਿੱਚ ਵਾਪਸ ਜਾ ਰਿਹਾ ਹਾਂ।”
31ਪਰ ਮੋਸ਼ੇਹ ਨੇ ਆਖਿਆ, “ਕਿਰਪਾ ਕਰਕੇ ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈ ਕਿ ਸਾਨੂੰ ਉਜਾੜ ਵਿੱਚ ਕਿੱਥੇ ਡੇਰਾ ਲਾਉਣਾ ਚਾਹੀਦਾ ਹੈ, ਸਗੋਂ ਤੇਰੀਆਂ ਅੱਖਾਂ ਸਾਡੇ ਲਈ ਅਗਵਾਈ ਦਾ ਕੰਮ ਕਰਦੀਆਂ ਹਨ।