ਗਿਣਤੀ 11

ਮੈਂ ਹੇਠਾਂ ਆਵਾਂਗਾ ਅਤੇ ਉੱਥੇ ਤੇਰੇ ਨਾਲ ਗੱਲ ਕਰਾਂਗਾ ਅਤੇ ਉਸ ਆਤਮਾ ਦੀ ਸ਼ਕਤੀ ਨਾਲ ਜੋ ਤੇਰੇ ਉੱਤੇ ਹੈ, ਉਸ ਵਿੱਚੋਂ ਕੁਝ ਲੈ ਕੇ ਉਹਨਾਂ ਉੱਤੇ ਪਾਵਾਂਗਾ। ਉਹ ਲੋਕਾਂ ਦਾ ਬੋਝ ਤੇਰੇ ਨਾਲ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।

Numbers 11:17 (UKJV) And I will come down and talk with you there: and I will take of the spirit which is upon you, and will put it upon them; and they shall bear the burden of the people with you, that you bear it not yourself alone.

15ਜੇ ਤੂੰ ਮੇਰੇ ਨਾਲ ਇਸ ਤਰ੍ਹਾਂ ਦਾ ਕਰਨਾ ਹੈ, ਅਤੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਨਹੀਂ ਹੈ, ਤਾਂ ਮੈਨੂੰ ਮਾਰ ਸੁੱਟ ਕਿ ਆਪਣੀ ਪਰਜਾ ਦੀ ਦੁਰਦਸ਼ਾ ਨਾ ਵੇਖਾ।”

16ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਇਸਰਾਏਲ ਦੇ ਸੱਤਰ ਬਜ਼ੁਰਗਾਂ ਨੂੰ ਮੇਰੇ ਕੋਲ ਲਿਆਓ ਜਿਹੜੇ ਲੋਕਾਂ ਵਿੱਚ ਆਗੂ ਅਤੇ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੂੰ ਮੰਡਲੀ ਦੇ ਤੰਬੂ ਵਿੱਚ ਲਿਆ, ਤਾਂ ਜੋ ਉਹ ਉੱਥੇ ਤੇਰੇ ਨਾਲ ਖੜ੍ਹੇ ਹੋਣ।

17ਮੈਂ ਹੇਠਾਂ ਆਵਾਂਗਾ ਅਤੇ ਉੱਥੇ ਤੇਰੇ ਨਾਲ ਗੱਲ ਕਰਾਂਗਾ ਅਤੇ ਉਸ ਆਤਮਾ ਦੀ ਸ਼ਕਤੀ ਨਾਲ ਜੋ ਤੇਰੇ ਉੱਤੇ ਹੈ, ਉਸ ਵਿੱਚੋਂ ਕੁਝ ਲੈ ਕੇ ਉਹਨਾਂ ਉੱਤੇ ਪਾਵਾਂਗਾ। ਉਹ ਲੋਕਾਂ ਦਾ ਬੋਝ ਤੇਰੇ ਨਾਲ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।

18“ਲੋਕਾਂ ਨੂੰ ਆਖੋ, ‘ਕੱਲ੍ਹ ਦੀ ਤਿਆਰੀ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਜਦੋਂ ਤੁਸੀਂ ਮਾਸ ਖਾਓਗੇ। ਯਾਹਵੇਹ ਨੇ ਤੁਹਾਨੂੰ ਸੁਣਿਆ ਜਦੋਂ ਤੁਸੀਂ ਰੋ ਰਹੇ ਸੀ, “ਕਾਸ਼ ਸਾਡੇ ਕੋਲ ਖਾਣ ਲਈ ਮਾਸ ਹੁੰਦਾ! ਅਸੀਂ ਮਿਸਰ ਵਿੱਚ ਚੰਗੇ ਸੀ!” ਹੁਣ ਯਾਹਵੇਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਇਸਨੂੰ ਖਾਓਗੇ।

19ਤੁਸੀਂ ਇਸ ਨੂੰ ਸਿਰਫ ਇੱਕ ਦਿਨ, ਜਾਂ ਦੋ ਦਿਨ, ਜਾਂ ਪੰਜ, ਦਸ ਜਾਂ ਵੀਹ ਦਿਨਾਂ ਲਈ ਨਹੀਂ ਖਾਓਗੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.