ਗਿਣਤੀ 11

ਇਸ ਲਈ ਮੋਸ਼ੇਹ ਬਾਹਰ ਗਿਆ ਅਤੇ ਲੋਕਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਯਾਹਵੇਹ ਨੇ ਆਖੀਆਂ ਸਨ। ਉਸ ਨੇ ਉਹਨਾਂ ਦੇ ਸੱਤਰ ਬਜ਼ੁਰਗਾਂ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।

Numbers 11:24 (UKJV) And Moses went out, and told the people the words of the LORD, and gathered the seventy men of the elders of the people, and set them round about the tabernacle.

22ਕੀ ਉਹਨਾਂ ਕੋਲ ਕਾਫ਼ੀ ਹੋਵੇਗਾ ਜੇਕਰ ਸਾਰੇ ਇੱਜੜ ਅਤੇ ਪਸ਼ੂ ਉਹਨਾਂ ਲਈ ਵੱਢੇ ਜਾਣ? ਕੀ ਉਹਨਾਂ ਕੋਲ ਕਾਫ਼ੀ ਹੋਵੇਗਾ ਜੇਕਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਹਨਾਂ ਲਈ ਫੜੀਆਂ ਜਾਣ?”

23ਯਾਹਵੇਹ ਨੇ ਮੋਸ਼ੇਹ ਨੂੰ ਉੱਤਰ ਦਿੱਤਾ, “ਕੀ ਯਾਹਵੇਹ ਦੀ ਬਾਂਹ ਬਹੁਤ ਛੋਟੀ ਹੈ? ਹੁਣ ਤੁਸੀਂ ਦੇਖੋਗੇ ਕਿ ਜੋ ਮੈਂ ਕਹਿੰਦਾ ਹਾਂ ਉਹ ਤੁਹਾਡੇ ਲਈ ਸੱਚ ਹੁੰਦਾ ਹੈ ਜਾਂ ਨਹੀਂ।”

24ਇਸ ਲਈ ਮੋਸ਼ੇਹ ਬਾਹਰ ਗਿਆ ਅਤੇ ਲੋਕਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਯਾਹਵੇਹ ਨੇ ਆਖੀਆਂ ਸਨ। ਉਸ ਨੇ ਉਹਨਾਂ ਦੇ ਸੱਤਰ ਬਜ਼ੁਰਗਾਂ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।

25ਤਦ ਯਾਹਵੇਹ ਬੱਦਲ ਵਿੱਚ ਹੇਠਾਂ ਆਇਆ ਅਤੇ ਉਸ ਨਾਲ ਗੱਲ ਕੀਤੀ ਅਤੇ ਉਸ ਨੇ ਆਤਮਾ ਦੀ ਸ਼ਕਤੀ ਵਿੱਚੋਂ ਜੋ ਉਸ ਉੱਤੇ ਸੀ ਕੁਝ ਲਿਆ ਅਤੇ ਸੱਤਰ ਬਜ਼ੁਰਗਾਂ ਉੱਤੇ ਪਾ ਦਿੱਤਾ। ਜਦੋਂ ਆਤਮਾ ਉਹਨਾਂ ਉੱਤੇ ਟਿਕਿਆਂ, ਤਾਂ ਉਹ ਭਵਿੱਖਬਾਣੀਆਂ ਕਰਨ ਲੱਗ ਪਏ, ਪਰ ਦੁਬਾਰਾ ਅਜਿਹਾ ਨਹੀਂ ਕੀਤਾ।

26ਪਰ ਦੋ ਆਦਮੀ, ਜਿਨ੍ਹਾਂ ਦੇ ਨਾਮ ਅਲਦਾਦ ਅਤੇ ਮੇਦਾਦ ਸਨ, ਡੇਰੇ ਵਿੱਚ ਰਹਿ ਗਏ ਸਨ ਅਤੇ ਉਹਨਾਂ ਉੱਤੇ ਵੀ ਆਤਮਾ ਉੱਤਰਿਆਂ ਅਤੇ ਉਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ, ਇਹ ਆਪਣੇ-ਆਪਣੇ ਡੇਰੇ ਵਿੱਚ ਭਵਿੱਖਬਾਣੀ ਕਰਨ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.