ਗਿਣਤੀ 14

ਸਾਰੇ ਇਸਰਾਏਲੀ ਮੋਸ਼ੇਹ ਅਤੇ ਹਾਰੋਨ ਦੇ ਵਿਰੁੱਧ ਬੁੜਬੁੜਾਉਣ ਲੱਗੇ ਅਤੇ ਸਾਰੀ ਸਭਾ ਨੇ ਉਹਨਾਂ ਨੂੰ ਆਖਿਆ, “ਕਾਸ਼ ਅਸੀਂ ਮਿਸਰ ਦੇਸ਼ ਵਿੱਚ ਮਰ ਗਏ ਹੁੰਦੇ! ਜਾਂ ਇਸ ਉਜਾੜ ਵਿੱਚ!

Numbers 14:2 (UKJV) And all the children of Israel murmured against Moses and against Aaron: and the whole congregation said unto them, Would God that we had died in the land of Egypt! or would God we had died in this wilderness!

1ਉਸ ਰਾਤ ਮੰਡਲੀ ਦੇ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗੇ।

2ਸਾਰੇ ਇਸਰਾਏਲੀ ਮੋਸ਼ੇਹ ਅਤੇ ਹਾਰੋਨ ਦੇ ਵਿਰੁੱਧ ਬੁੜਬੁੜਾਉਣ ਲੱਗੇ ਅਤੇ ਸਾਰੀ ਸਭਾ ਨੇ ਉਹਨਾਂ ਨੂੰ ਆਖਿਆ, “ਕਾਸ਼ ਅਸੀਂ ਮਿਸਰ ਦੇਸ਼ ਵਿੱਚ ਮਰ ਗਏ ਹੁੰਦੇ! ਜਾਂ ਇਸ ਉਜਾੜ ਵਿੱਚ!

3ਯਾਹਵੇਹ ਸਾਨੂੰ ਇਸ ਧਰਤੀ ਉੱਤੇ ਕਿਉਂ ਲਿਆਇਆ ਕਿ ਅਸੀਂ ਤਲਵਾਰ ਨਾਲ ਮਾਰੇ ਜਾਈਏ? ਸਾਡੀਆਂ ਪਤਨੀਆਂ ਅਤੇ ਬੱਚੇ ਲੁੱਟੇ ਜਾਣ। ਕੀ ਸਾਡੇ ਲਈ ਮਿਸਰ ਵਾਪਸ ਜਾਣਾ ਬਿਹਤਰ ਨਹੀਂ ਹੋਵੇਗਾ?”

4ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਆਖਿਆ, “ਅਸੀਂ ਇੱਕ ਆਗੂ ਚੁਣ ਕੇ ਅਤੇ ਮਿਸਰ ਨੂੰ ਵਾਪਸ ਚੱਲੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.