25ਕਿਉਂਕਿ ਅਮਾਲੇਕੀ ਅਤੇ ਕਨਾਨੀ ਵਾਦੀਆਂ ਵਿੱਚ ਰਹਿੰਦੇ ਹਨ, ਤੁਸੀਂ ਕੱਲ੍ਹ ਨੂੰ ਮੁੜੋ ਅਤੇ ਲਾਲ ਸਾਗਰ ਦੇ ਰਸਤੇ ਵਿੱਚ ਉਜਾੜ ਵੱਲ ਚੱਲੋ।”
26ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ,
27“ਇਹ ਦੁਸ਼ਟ ਕੌਮ ਕਦੋਂ ਤੱਕ ਮੇਰੇ ਵਿਰੁੱਧ ਬੁੜਬੁੜਾਉਂਦੀ ਰਹੇਗੀ? ਮੈਂ ਇਨ੍ਹਾਂ ਬੁੜਬੁੜਾਉਣ ਵਾਲੇ ਇਸਰਾਏਲੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਹਨ।
28ਇਸ ਲਈ ਉਹਨਾਂ ਨੂੰ ਆਖੋ, ‘ਯਾਹਵੇਹ ਦਾ ਵਾਕ ਹੈ, ਮੈਨੂੰ ਜਾਨ ਦੀ ਸਹੁੰ, ਮੈਂ ਤੁਹਾਡੇ ਨਾਲ ਉਹੀ ਕਰਾਂਗਾ ਜੋ ਮੈਂ ਤੁਹਾਨੂੰ ਕਹਿੰਦੇ ਸੁਣਿਆ ਹੈ:
29ਇਸ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ। ਤੁਸੀਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਜੋ ਮਰਦਮਸ਼ੁਮਾਰੀ ਵਿੱਚ ਗਿਣਿਆ ਗਿਆ ਸੀ ਅਤੇ ਜਿਸ ਨੇ ਮੇਰੇ ਵਿਰੁੱਧ ਬੁੜ-ਬੁੜ ਕੀਤੀ ਹੈ।