ਗਿਣਤੀ 14

ਤੁਹਾਡੇ ਬੱਚੇ ਚਾਲੀ ਸਾਲਾਂ ਤੱਕ ਇੱਥੇ ਚਰਵਾਹੇ ਹੋਣਗੇ ਅਤੇ ਤੁਹਾਡੀ ਬੇਵਫ਼ਾਈ ਦੇ ਕਾਰਨ ਦੁੱਖ ਝੱਲਦੇ ਰਹਿਣਗੇ, ਜਦੋਂ ਤੱਕ ਤੁਹਾਡੀਆਂ ਲਾਸ਼ਾਂ ਦਾ ਅੰਤ ਉਜਾੜ ਵਿੱਚ ਨਾ ਹੋ ਜਾਵੇ।

Numbers 14:33 (UKJV) And your children shall wander in the wilderness forty years, and bear your whoredoms, until your carcasses be wasted in the wilderness.

31ਜਿੱਥੇ ਤੱਕ ਤੁਹਾਡੇ ਬੱਚਿਆ ਲਈ ਜੋ ਤੁਸੀਂ ਕਿਹਾ ਸੀ ਕਿ ਲੁੱਟ ਲਿਆ ਜਾਵੇਗਾ, ਮੈਂ ਉਹਨਾਂ ਨੂੰ ਉਸ ਧਰਤੀ ਦਾ ਅਨੰਦ ਲੈਣ ਲਈ ਲਿਆਵਾਂਗਾ ਜਿਸ ਨੂੰ ਤੁਸੀਂ ਰੱਦ ਕੀਤਾ ਹੈ।

32ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗਣਗੀਆਂ।

33ਤੁਹਾਡੇ ਬੱਚੇ ਚਾਲੀ ਸਾਲਾਂ ਤੱਕ ਇੱਥੇ ਚਰਵਾਹੇ ਹੋਣਗੇ ਅਤੇ ਤੁਹਾਡੀ ਬੇਵਫ਼ਾਈ ਦੇ ਕਾਰਨ ਦੁੱਖ ਝੱਲਦੇ ਰਹਿਣਗੇ, ਜਦੋਂ ਤੱਕ ਤੁਹਾਡੀਆਂ ਲਾਸ਼ਾਂ ਦਾ ਅੰਤ ਉਜਾੜ ਵਿੱਚ ਨਾ ਹੋ ਜਾਵੇ।

34ਉਹਨਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!’

35ਮੈਂ ਯਾਹਵੇਹ, ਬੋਲਿਆ ਹਾਂ, ਮੈਂ ਇਹ ਗੱਲਾਂ ਇਸ ਸਾਰੀ ਦੁਸ਼ਟ ਮੰਡਲੀ ਨਾਲ ਜ਼ਰੂਰ ਕਰਾਂਗਾ, ਜੋ ਮੇਰੇ ਵਿਰੁੱਧ ਇਕੱਠੇ ਹੋਏ ਹਨ। ਉਹ ਇਸ ਉਜਾੜ ਵਿੱਚ ਆਪਣਾ ਅੰਤ ਪੂਰਾ ਕਰਨਗੇ, ਇੱਥੇ ਉਹ ਮਰ ਜਾਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.